#INDIA

ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ 13 ਅਪ੍ਰੈਲ ਤੱਕ ਮਿਲੀ ਜ਼ਮਾਨਤ

ਅਗਲੀ ਸੁਣਵਾਈ 3 ਮਈ ਨੂੰ
ਸੂਰਤ, 3 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪ੍ਰੈਲ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਿਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਗਈਆਂ ਸਨ। ਇੱਕ ਵਿਚ ਮਾਣਹਾਨੀ ਦੇ ਕੇਸ ਵਿਚ ਮਿਲੀ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਤੇ ਦੂਜੀ ਵਿਚ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ 13 ਅਪ੍ਰੈਲ ਤੱਕ ਰਾਹੁਲ ਨੂੰ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ ਰੱਦ ਕਰਨ ਦੇ ਮਾਮਲੇ ‘ਤੇ ਅਗਲੀ ਸੁਣਵਾਈ 3 ਮਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਸੂਰਤ ਪੁੱਜੇ। ਰਾਹੁਲ ਨੇ ਦਿੱਲੀ ਤੋਂ ਸੂਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਸਵੇਰੇ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।

Leave a comment