#INDIA

ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ‘ਤੇ ਗੁਜਰਾਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ‘ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਮਾਮਲੇ ਵਿਚ ਰਾਹੁਲ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿਚ ਉਸ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ‘ਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਸੀ। ਜਸਟਿਸ ਬੀ.ਆਰ. ਗਵਈ ਅਤੇ ਪੀ.ਕੇ. ਮਿਸ਼ਰਾ ਦੇ ਬੈਂਚ ਨੇ ਰਾਹੁਲ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਪੁਰਣੇਸ਼ ਮੋਦੀ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਤੈਅ ਕੀਤੀ ਹੈ।

Leave a comment