* ਲੋਕ ਸਭਾ ਚੋਣਾਂ ਦੌਰਾਨ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ
ਸੂਰਤ, 2 ਮਾਰਚ (ਪੰਜਾਬ ਮੇਲ)- ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਕੇਸ ‘ਚ ਸੂਰਤ ਦੀ ਅਦਾਲਤ ਸੱਤ ਮਾਰਚ ਤੋਂ ਸੁਣਵਾਈ ਸ਼ੁਰੂ ਕਰੇਗੀ। ਇਤਰਾਜ਼ਯੋਗ ਟਿੱਪਣੀਆਂ ਦੇ ਇਸ ਮਾਮਲੇ ਵਿਚ ਸੁਣਵਾਈ ਦੌਰਾਨ ਜਵਾਬਦੇਹ ਧਿਰ ਕੋਲੋਂ ਆਖ਼ਰੀ ਦਲੀਲਾਂ ਸੁਣੀਆਂ ਜਾਣਗੀਆਂ। ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ‘ਮੋਦੀ’ ਨਾਂ ਬਾਰੇ ਇਹ ਟਿੱਪਣੀਆਂ ਕੀਤੀਆਂ ਸਨ। ਇਸ ਕੇਸ ਵਿਚ ਪਟੀਸ਼ਨਕਰਤਾ ਨੇ ਅਦਾਲਤ ਵਿਚ ਆਪਣੀਆਂ ਦਲੀਲਾਂ ਪੂਰੀਆਂ ਕਰ ਲਈਆਂ ਹਨ। ਗੁਜਰਾਤ ਦੇ ਸਾਬਕਾ ਮੰਤਰੀ ਤੇ ਭਾਜਪਾ ਵਿਧਾਇਕ ਪਰਣੇਸ਼ ਮੋਦੀ ਨੇ ਰਾਹੁਲ ਖ਼ਿਲਾਫ਼ ਮੁਕੱਦਮਾ ਦਰਜ ਕਰਾਇਆ ਸੀ।