ਮਾਣ ਵਾਲੀ ਗੱਲ, ਓਨਟਾਰੀਓ ‘ਚ 2 ਪੰਜਾਬੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ

47
Share

ਟੋਰਾਂਟੋ, 25 ਜੂਨ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ਦੀ ਨਵੀਂ 30 ਮੈਂਬਰੀ ਕੈਬਨਿਟ ਵਿੱਚ ਸ਼ੁੱਕਰਵਾਰ ਨੂੰ 2 ਪੰਜਾਬੀਆਂ ਨੇ ਮੰਤਰੀ ਵਜੋਂ ਸਹੁੰ ਚੁੱਕੀ। 48 ਸਾਲਾ ਪਰਮ ਗਿੱਲ, ਜੋ ਆਊਟਗੋਇੰਗ ਕੈਬਨਿਟ ਵਿੱਚ ਨਾਗਰਿਕਤਾ ਅਤੇ ਬਹੁ-ਸੱਭਿਆਚਾਰ ਬਾਰੇ ਮੰਤਰੀ ਸਨ, ਨੇ ਰੈੱਡ ਟੇਪ ਰਿਡਕਸ਼ਨ ਮੰਤਰੀ ਵਜੋਂ ਸਹੁੰ ਚੁੱਕੀ। ਗਿੱਲ ਟੋਰਾਂਟੋ ਦੇ ਬਾਹਰੀ ਇਲਾਕੇ ਮਿਲਟਨ ਤੋਂ ਮੁੜ ਚੁਣੇ ਗਏ ਹਨ। ਉਨ੍ਹਾਂ ਦਾ ਪਰਿਵਾਰ ਪੰਜਾਬ ਦੇ ਮੋਗਾ ਨਾਲ ਸਬੰਧਤ ਹੈ। 31 ਸਾਲਾ ਪ੍ਰਭਮੀਤ ਸਰਕਾਰੀਆ, ਜੋ ਚਾਰ ਸਾਲ ਪਹਿਲਾਂ ਓਨਟਾਰੀਓ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਕੈਬਨਿਟ ਮੰਤਰੀ ਬਣੇ ਸਨ ਅਤੇ ਆਊਟਗੋਇੰਗ ਕੈਬਨਿਟ ਵਿੱਚ ਖਜ਼ਾਨਾ ਬੋਰਡ ਦੇ ਪ੍ਰਧਾਨ ਸਨ, ਨੇ ਮੁੜ ਉਸੇ ਅਹੁਦੇ ਲਈ ਸਹੁੰ ਚੁੱਕੀ। ਸਰਕਾਰੀਆ ਨੇ ਬਰੈਂਪਟਨ ਸਾਊਥ ਤੋਂ ਆਪਣੀ ਸੀਟ ਬਰਕਰਾਰ ਰੱਖੀ ਹੈ। ਉਨ੍ਹਾਂ ਦਾ ਪਰਿਵਾਰ 1980 ਦੇ ਦਹਾਕੇ ਵਿੱਚ ਅੰਮ੍ਰਿਤਸਰ ਤੋਂ ਕੈਨੇਡਾ ਆ ਗਿਆ ਸੀ।


Share