#INDIA

ਮਾਲੀਵਾਲ ਕੁੱਟਮਾਰ ਮਾਮਲਾ: ਦਿੱਲੀ ਪੁਲਿਸ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ Arrest

ਨਵੀਂ ਦਿੱਲੀ, 18 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਕਥਿਤ ਹਮਲੇ ਦੇ ਮਾਮਲੇ ‘ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਚੁੱਕਿਆ। ਉਸ ਨੂੰ ਪੁੱਛ-ਪੜਤਾਲ ਲਈ ਥਾਣੇ ਲਿਜਾਇਆ ਗਿਆ।