ਮਿਆਂਮਾਰ ’ਚ ਫੌਜੀ ਸ਼ਾਸਨ ਖਿਲਾਫ ਪ੍ਰਦਰਸ਼ਨ ਕਰਨ ਵਾਲੇ 2 ਮੁਜ਼ਾਹਰਾਕਾਰੀਆਂ ਦੀ ਪੁਲੀਸ ਦੀ ਗੋਲੀ ਨਾਲ ਮੌਤ, ਕਈ ਜ਼ਖ਼ਮੀ

810
ਯੈਂਗੌਨ ’ਚ ਫੌਜੀ ਸ਼ਾਸਨ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਲੋਕ।
Share

-ਦੇਸ਼ ’ਚ ਫ਼ੌਜੀ ਸ਼ਾਸਨ ਖ਼ਿਲਾਫ਼ ਮੁਜ਼ਾਹਰੇ
ਮੰਡਾਲੇ, 20 ਫਰਵਰੀ (ਪੰਜਾਬ ਮੇਲ)- ਮਿਆਂਮਾਰ ’ਚ ਫ਼ੌਜੀ ਸਾਸ਼ਨ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਦੋ ਮੁਜ਼ਾਹਰਾਕਾਰੀਆਂ ਦੀ ਅੱਜ ਪੁਲਿਸ ਦੀ ਗੋਲੀ ਨਾਲ ਮੌਤ ਹੋ ਗਈ। ਸਥਾਨਕ ਮੀਡੀਆ ’ਚ ਨਸ਼ਰ¿; ਰਿਪੋਰਟ ਮੁਤਾਬਕ ਇਹ ਮੌਤਾਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਕਸਬੇ ਮੰਡਾਲੇ ’ਚ ਹੋਈਆਂ। ਫਰੰਟੀਅਰ ਮਿਆਂਮਾਰ ਮੁਤਾਬਕ ਇੱਕ ਮੁਜ਼ਾਹਰਾਕਾਰੀ ਦੇ ਸਿਰ ’ਚ ਗੋਲੀ ਵੱਜੀ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਜਦਕਿ ਦੂਜੇ ਦੀ ਛਾਤੀ ਵਿਚ ਗੋਲੀ ਵੱਜੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਦਮ ਤੋੜ ਦਿੱਤਾ। ਰਿਪੋਰਟ ’ਚ ਕਈ ਹੋਰਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਗੱਲ ਵੀ ਕਹੀ ਗਈ ਹੈ। ਗੋਲੀਬਾਰੀ ਦੀ ਇਹ ਘਟਨਾ ਯਾਦਾਨਬੋਨ ਬੰਦਰਗਾਹ ਨੇੜੇ ਵਾਪਰੀ, ਜਿੱਥੇ ਸਵੇਰੇ ਵੇਲੇ ਮੁਜ਼ਾਹਰਾਕਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕੀਤੀ। ਇਸੇ ਦੌਰਾਨ ਅੱਜ ਯੈਗੌਂਨ ਸਣੇ ਦੇਸ਼ ਵਿਚ ਹੋਰ ਥਾਂਵਾਂ ’ਤੇ ਮੁਜ਼ਾਹਰਾਕਾਰੀਆਂ ਵੱਲੋਂ ਫ਼ੌਜੀ ਰਾਜ ਪਲਟੇ ਖ਼ਿਲਾਫ਼ ਮੁਜ਼ਾਹਰੇ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ਬਹਾਲ ਅਤੇ ਨਜ਼ਰਬੰਦ ਕੀਤੇ ਗਏ ਨੇਤਾਵਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਮੁਜ਼ਾਹਰਾਕਾਰੀਆਂ ਨੇ ਪੁਲਿਸ ਦੀਆਂ ਗੋਲੀਆਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਵੀ ਦਿੱਤੀਆਂ।

Share