ਮਿਲਖਾ ਸਿੰਘ ਦਾ ਪੂਰੇ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

139
Share

ਚੰਡੀਗੜ੍ਹ, 19 ਜੂਨ (ਪੰਜਾਬ ਮੇਲ)- ਆਜ਼ਾਦ ਭਾਰਤ ਦੇ ਸਭ ਤੋਂ ਵੱਡੇ ਖਿਡਾਰੀਆਂ ਵਿਚੋਂ ਇਕ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਕਰੋਨਾ ਖ਼ਿਲਾਫ਼ ਮਹੀਨੇ ਤੱਕ ਲੜਨ ਤੋਂ ਬਾਅਦ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ, ‘‘ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਸ਼ਾਮ 5 ਵਜੇ ਕੀਤਾ ਜਾਣਾ ਸੀ ਪਰ ਸ਼ਰਧਾਂਜਲੀਆਂ ਭੇਟ ਕਰਨ ਵਾਲਿਆਂ ਦੀ ਭੀੜ ਜ਼ਿਆਦਾ ਹੋਣ ਕਾਰਨ ਇਹ ਕੁਝ ਮਿੰਟ ਪਛੜ ਗਿਆ। ਮਿਲਖਾ ਦੇ ਪਰਿਵਾਰ ਵਿਚ ਪੁੱਤਰ ਗੋਲਫਰ ਜੀਵ ਮਿਲਖਾ ਸਿੰਘ ਅਤੇ ਤਿੰਨ ਧੀਆਂ ਹਨ।

Share