ਮਿਲਖਾ ਸਿੰਘ ਦੀ ਪਤਨੀ ਦੀ ਕਰੋਨਾ ਨਾਲ ਮੌਤ

104
Share

ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਤੇ ‘ਉੱਡਣੇ ਸਿੱਖ’ ਵਜੋਂ ਮਕਬੂਲ ਉੱਘੇ ਐਥਲੀਟ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਉਨ੍ਹਾਂ ਨੂੰ ਪਿਛਲੇ ਮਹੀਨੇ ਕੋਵਿਡ-19 ਦੀ ਲਾਗ ਲਈ ਪਾਜ਼ੀਟਿਵ ਪਾਇਆ ਗਿਆ ਸੀ। ਉਹ ਉਦੋਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਨਿਘਰਦੀ ਜਾ ਰਹੀ ਸੀ। ਪਰਿਵਾਰ ਮੁਤਾਬਕ ਉਨ੍ਹਾਂ ਸ਼ਾਮ ਚਾਰ ਵਜੇ ਦੇ ਕਰੀਬ ਆਖਰੀ ਸਾਹ ਲਏ।

Share