#OTHERS

ਮਿਸਰ ਦੇ ਰਾਸ਼ਟਰਪਤੀ ਗਾਜ਼ਾ ਪੱਟੀ ਦੇ ਲੋਕਾਂ ਤੱਕ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ ਗਾਜ਼ਾ ਸਰਹੱਦ ਖੋਲ੍ਹਣ ਲਈ ਰਾਜ਼ੀ: ਬਾਇਡਨ

ਖਾਨ ਯੂਨਿਸ (ਗਾਜ਼ਾ ਪੱਟੀ), 19 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਹੈ ਕਿ ਮਿਸਰ ਦੇ ਰਾਸ਼ਟਰਪਤੀ ਗਾਜ਼ਾ ਪੱਟੀ ਦੇ ਲੋਕਾਂ ਤੱਕ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ 20 ਟਰੱਕਾਂ ਦੀ ਇਜਾਜ਼ਤ ਦੇਣ ਲਈ ਗਾਜ਼ਾ ਵਿਚ ਆਪਣੀ ਸਰਹੱਦ ਖੋਲ੍ਹਣ ਲਈ ਸਹਿਮਤ ਹੋ ਗਏ ਹਨ। ਬਾਇਡਨ ਨੇ ਕਿਹਾ ਕਿ ਉਨ੍ਹਾਂ ਇਜ਼ਰਾਈਲ ਦੀ ਯਾਤਰਾ ਤੋਂ ਬਾਅਦ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲ-ਸੀਸੀ ਨਾਲ ਗੱਲ ਕੀਤੀ ਤੇ ਉਨ੍ਹਾਂ ਮਾਨਵਤਾਵਾਦੀ ਸਹਾਇਤਾ ਦੀ ਆਗਿਆ ਦੇਣ ਲਈ ਸਹਿਮਤ ਹੋਏ।

Leave a comment