#AMERICA

ਮਿਸ਼ੀਗਨ ‘ਚ ਅਣਪਛਾਤੇ ਵੱਲੋਂ ਕੀਤੀ ਗੋਲੀਬਾਰੀ ‘ਚ 5 ਜ਼ਖਮੀ, 2 ਦੀ ਹਾਲਤ ਗੰਭੀਰ

ਸੈਕਰਾਮੈਂਟੋ, 1 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਮਿਸ਼ੀਗਨ ਰਾਜ ਦੇ ਸ਼ਹਿਰ ਲਾਂਸਿੰਗ ਦੇ ਇਕ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿਚ ਅਣਪਛਾਤੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਨਾਲ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜ਼ਖਮੀਆਂ ਵਿਚੋਂ 2 ਦੀ ਹਾਲਤ ਗੰਭੀਰ ਹੈ। ਗੋਲੀਬਾਰੀ ਦੀ ਘਟਨਾ ਅੱਧੀ ਰਾਤ ਤੋਂ ਬਾਅਦ 1 ਵਜੇ ਦੇ ਆਸ-ਪਾਸ ਵਾਪਰੀ। ਲਾਂਸਿੰਗ ਪੁਲਿਸ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ ਜ਼ਖਮੀਆਂ ਦੀ ਉਮਰ 16 ਤੋਂ 26 ਸਾਲ ਦੇ ਦਰਮਿਆਨ ਹੈ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ਤੋਂ ਹਥਿਆਰ ਬਰਾਮਦ ਕੀਤੇ ਹਨ ਪਰੰਤੂ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਇਹ ਵੀ ਨਹੀਂ ਪਤਾ ਲੱਗ ਸਕਿਆ ਕਿ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਇਕ ਸੀ ਜਾਂ ਇਕ ਤੋਂ ਵਧ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ‘ਚ ਆਮ ਲੋਕਾਂ ਨੂੰ ਮੱਦਦ ਕਰਨ ਲਈ ਕਿਹਾ ਹੈ।

Leave a comment