ਮਿਸੀਸਾਗਾ ਦੇ ਐਲੀਮੈਂਟਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

512
Share

ਮਿਸੀਸਾਗਾ, 14 ਅਕਤੂਬਰ  (ਪੰਜਾਬ ਮੇਲ)-ਮਿਸੀਸਾਗਾ ਦੇ ਐਲੀਮੈਂਟਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ 27 ਸਾਲਾ ਵਿਅਕਤੀ ਨੂੰ ਪੀਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀਲ ਪੁਲਿਸ ਨੇ ਦੱਸਿਆ ਕਿ ਬਰੈਂਡਨ ਗੇਟ ਡਰਾਈਵ ਅਤੇ ਕੀਨਨ ਕ੍ਰਿਸੈਂਟ ਦੇ ਨੇੜੇ ਸਥਿਤ ਬਰੈਂਡਨ ਗੇਟ ਪਬਲਿਕ ਸਕੂਲ ਨੂੰ ਸਵੇਰੇ 9 ਵਜੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਕੂਲ ਅਧਿਕਾਰੀਆਂ ਮੁਤਾਬਕ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਉਨ੍ਹਾਂ ਨੂੰ ਕਿਹਾ ਕਿ ਸਕੂਲ ਦੀ ਇਮਾਰਤ ‘ਚ ਬੰਬ ਰੱਖਿਆ ਗਿਆ ਹੈ। ਇਸ ਮਗਰੋਂ ਸਕੂਲ ਅਧਿਕਾਰੀਆਂ ਨੇ ਪੀਲ ਪੁਲਿਸ ਨੂੰ ਸੂਚਨਾ ਦੇ ਦਿੱਤੀ। ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲ ‘ਚੋਂ ਬਾਹਰ ਕੱਢ ਦਿੱਤਾ ਅਤੇ ਸਕੂਲੀ ਇਮਾਰਤ ਦੀ ਡੂੰਘਾਈ ਨਾਲ ਜਾਂਚ ਕੀਤੀ, ਪਰ ਜਾਂਚ ਦੌਰਾਨ ਕੋਈ ਅਜਿਹੀ ਚੀਜ਼ ਨਹੀਂ ਮਿਲੀ, ਜਿਸ ਨਾਲ ਸਕੂਲ ਨੂੰ ਕੋਈ ਖ਼ਤਰਾ ਹੋਵੇ। ਇਸ ਮਾਮਲੇ ਵਿਚ ਪੁਲਿਸ ਨੇ ਵੌਗਾਨ ਦੇ ਵਾਸੀ ਡੇਲਾਨੋ ਗਿਬਸਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ‘ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਦੋਸ਼ ਆਇਦ ਕੀਤੇ ਗਏ ਹਨ।


Share