#PUNJAB

ਮੁਅੱਤਲ ਚੱਲ ਰਹੇ ਆਈ.ਪੀ.ਐੱਸ. ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ

ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਕੀਤੀ ਬਹਾਲੀ
ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈ.ਪੀ.ਐੱਸ. ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਤਾਜ਼ੇ ਹੁਕਮਾਂ ‘ਤੇ ਉਮਰਾਨੰਗਲ ਨੂੰ ਬਹਾਲ ਕੀਤਾ ਹੈ। ਹਾਲਾਂਕਿ, ਪੰਜਾਬ ਪੁਲਿਸ ਵੱਲੋਂ ਉਮਰਾਨੰਗਲ ਨੂੰ ਹਾਲੇ ਤੱਕ ਕਿਤੇ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ। ਫਿਲਹਾਲ ਉਹ ਡੀ.ਜੀ.ਪੀ. ਪੰਜਾਬ ਨੂੰ ਰਿਪੋਰਟ ਕਰਨਗੇ। ਉਸ ਤੋਂ ਬਾਅਦ ਡੀ.ਜੀ.ਪੀ. ਵੱਲੋਂ ਉਨ੍ਹਾਂ ਨੂੰ ਨਵੀਂ ਥਾਂ ‘ਤੇ ਤਾਇਨਾਤੀ ਬਾਰੇ ਆਦੇਸ਼ ਦਿੱਤੇ ਜਾਣਗੇ।