ਨਵੀਂ ਦਿੱਲੀ, 26 ਸਤੰਬਰ (ਪੰਜਾਬ ਮੇਲ)– ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੇ 1991 ਦੇ ਮੁਲਤਾਨੀ ਮਾਮਲੇ ‘ਚ ਦਰਜ ਐੱਫ.ਆਈ.ਆਰ. ਰੱਦ ਕਰਨ ਲਈ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਉਸ ਦੀ ਕੇਸ ਰੱਦ ਕਰਨ ਬਾਰੇ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਲਈ ਪਹਿਲੀ ਅਕਤੂਬਰ ਦਾ ਦਿਨ ਤੈਅ ਕੀਤਾ ਹੈ।