ਮੁਲਤਾਨੀ ਕਤਲ ਕੇਸ: ਸੁਪਰੀਮ ਕੋਰਟ ਨੇ ਸਮੇਧ ਸੈਣੀ ਨੂੰ ਦਿੱਤੀ ਪੇਸ਼ਗੀ ਜ਼ਮਾਨਤ

226
Share

ਨਵੀਂ ਦਿੱਲੀ/ਮੁਹਾਲੀ, 3 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿਘ ਸੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਤ ਨਾ ਕਰਨ ਲਈ ਕਿਹਾ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ. ਸੁਭਾਸ਼ ਰੈਡੀ ਅਤੇ ਜਸਟਿਸ ਐੱਮ.ਆਰ. ਸ਼ਾਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਸੈਣੀ ਦੀ ਅਪੀਲ ਨੂੰ ਸਵੀਕਾਰ ਕਰ ਲਿਆ, ਜਿਸ ਵਿਚ ਸੈਣੀ ਦੀ 29 ਸਾਲ ਪੁਰਾਣੇ ਕੇਸ ਵਿਚ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਕਿ ਇਕ ਲੱਖ ਰੁਪਏ ਦਾ ਨਿੱਜੀ ਮੁੱਚਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇ।


Share