ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਈ.ਡੀ. ਦੀ 7 ਦਿਨ ਦੀ ਹਿਰਾਸਤ ’ਚ ਭੇਜਿਆ

258
Share

ਚੰਡੀਗੜ੍ਹ, 12 ਨਵੰਬਰ (ਪੰਜਾਬ ਮੇਲ)- ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਸੱਤ ਦਿਨ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਈ.ਡੀ. ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗਿ੍ਰਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਤੋਂ ਗਿ੍ਰਫਤਾਰ ਕੀਤਾ ਗਿਆ ਸੀ।

Share