#PUNJAB

ਮੁਹਾਲੀ ਵਿਖੇ ਜਗਤਪੁਰਾ ਟੀ-ਪੁਆਇੰਟ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

-ਧਰਨਾਕਾਰੀ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦੇ ਰੌਂਅ ‘ਚ
ਮੁਹਾਲੀ, 27 ਨਵੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ‘ਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਅੰਦੋਲਨ ਤਿੰਨਾਂ ਲਈ ਹੈ ਪਰ ਸੂਤਰ ਦੱਸਦੇ ਹਨ ਕਿਸਾਨੀ ਸੰਘਰਸ਼ ਜ਼ਿਆਦਾ ਦਿਨ ਜਾਰੀ ਰਹਿਣ ਦੇ ਆਸਾਰ ਬਣ ਸਕਦੇ ਹਨ।