ਮੁਹੰਮਦ ਮੁਸਤਫ਼ਾ ਨੇ ਕੈਪਟਨ ’ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

232
Share

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾੲੇ ਹਨ। ਮੁਹੰਮਦ ਮੁਸਤਫ਼ਾ ਨੇ ਅੰਗਰੇਜ਼ੀ ਤੇ ਪੰਜਾਬੀ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਤਰੀਕਾਂ ਪਾ ਕੇ ਦੋਸ਼ ਲਾਇਆ ਹੈ ਕਿ ਇਨ੍ਹਾਂ ਤਰੀਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੇ ਤੱਤਕਾਲੀ ਮੰਤਰੀ ਰਾਣਾ ਸੋਢੀ ਤੇ ਉਨ੍ਹਾਂ ਦੇ ਪੁੱਤਰ ਹੀਰਾ ਸੋਢੀ ਰਾਹੀਂ ਉਨ੍ਹਾਂ ਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਹਨ।


Share