#INDIA

ਮੁੰਬਈ ਅਦਾਲਤ ਵੱਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਈ.ਡੀ. ਦੀ ਹਿਰਾਸਤ ‘ਚ ਭੇਜਿਆ

ਮੁੰਬਈ, 2 ਸਤੰਬਰ (ਪੰਜਾਬ ਮੇਲ)- ਮਨੀ ਲਾਂਡਰਿੰਗ ਵਿਰੋਧੀ ਵਿਸ਼ੇਸ਼ ਅਦਾਲਤ ਨੇ ਅੱਜ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਕੇਨਰਾ ਬੈਂਕ ਦੀ ਸ਼ਿਕਾਇਤ ‘ਤੇ ਦਰਜ 538 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ 11 ਸਤੰਬਰ ਤੱਕ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਗੋਇਲ (74) ਨੂੰ ਕੇਂਦਰੀ ਏਜੰਸੀ ਨੇ ਬੀਤੀ ਰਾਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਇੱਥੇ ਉਨ੍ਹਾਂ ਦੇ ਦਫ਼ਤਰ ਵਿਚ ਲੰਮੀ ਪੁੱਛ-ਪੜਤਾਲ ਬਾਅਦ ਗ੍ਰਿਫਤਾਰ ਕੀਤਾ ਸੀ।

Leave a comment