ਮੁੰਬਈ ’ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਗਣਾ ਖਿਲਾਫ ਸ਼ਿਕਾਇਤ ਦਰਜ

315
ਮੁੰਬਈ ’ਚ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂ ਪੁਲਿਸ ਅਧਿਕਾਰੀ ਨੂੰ ਕੰਗਣਾ ਰਣੌਤ ਖ਼ਿਲਾਫ਼ ਸਿਕਾਇਤ ਦਿੰਦੇ ਦਿੰਦੇ ਹੋਏ।
Share

-ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ
– ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਕੀਤੀ ਬਿਆਨਬਾਜ਼ੀ
ਮੁੰਬਈ, 22 ਨਵੰਬਰ (ਪੰਜਾਬ ਮੇਲ)- ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ’ਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਖਾਰ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਤੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਹ ਇਸ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ’ਚ ਇੱਕ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵਿਚ, ਡੀ.ਐੱਸ.ਜੀ.ਐੱਮ.ਸੀ. ਨੇ ਜ਼ਿਕਰ ਕੀਤਾ ਕਿ ਰਣੌਤ ਨੇ ਜਾਣਬੁੱਝ ਕੇ ਕਿਸਾਨਾਂ ਦੇ ਵਿਰੋਧ (ਕਿਸਾਨ ਮੋਰਚੇ) ਨੂੰ ਖ਼ਾਲਿਸਤਾਨੀ ਅੰਦੋਲਨ ਵਜੋਂ ਦਰਸਾਇਆ ਅਤੇ ਸਿੱਖ ਭਾਈਚਾਰੇ ਨੂੰ ਖ਼ਾਲਿਸਤਾਨੀ ਅੱਤਵਾਦੀ ਕਰਾਰ ਦਿੱਤਾ। ਅਧਿਕਾਰੀ ਨੇ ਸ਼ਿਕਾਇਤ ਦੇ ਹਵਾਲੇ ਨਾਲ ਕਿਹਾ ਕਿ ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਉਸ ਨੇ 1984 ਅਤੇ ਇਸ ਤੋਂ ਪਹਿਲਾਂ ਦੀ ਨਸਲਕੁਸ਼ੀ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਯੋਜਨਾਬੱਧ ਕਦਮ ਦੱਸਿਆ ਸੀ।¿;

Share