ਮੁੰਬਈ, 1 ਅਕਤੂਬਰ (ਪੰਜਾਬ ਮੇਲ)- ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਲਸੇ ਪਾਟਿਲ ਨੇ ਕਿਹਾ ਹੈ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਦੇ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਕਿਉਂਕਿ ਉਹ ਦੇਸ਼ ਛੱਡ ਸਕਦੇ ਹਨ। ਸ਼੍ਰੀ ਪਾਟਿਲ ਨੇ ਵੀਰਵਾਰ ਦੇਰ ਰਾਤ ਸਮਾਗਮ ਦੇ ਦੌਰਾਨ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਨ੍ਹਾਂ ਕਿਹਾ, ‘ਅਜਿਹੀਆਂ ਖ਼ਬਰਾਂ ਹਨ ਕਿ ਪਰਮਬੀਰ ਸਿੰਘ ਦੇਸ਼ ਛੱਡ ਗਏ ਹਨ ਪਰ ਹਾਲੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਹੈ।