ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਕੋਵਿਡ 19 ਪਰਿਵਾਰ ਆਰਥਿਕ ਮਦਦ ਯੋਜਨਾ’

250
Share

..ਯੋਜਨਾ ਦੇ ਅੰਤਰਗਤ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਇੱਕਮੁਸ਼ਤ ਰਾਸ਼ੀ ਦਿੱਤੀ ਜਾਵੇਗੀ: ਕੇਜਰੀਵਾਲ
…ਪਰਿਵਾਰ ’ਚ ਕਮਾਉਣ ਵਾਲੇ ਦੀ ਮੌਤ ’ਤੇ ਆਸ਼ਰਿਤ ਨੂੰ ਹਰ ਮਹੀਨੇ 2500 ਰੁਪਏ ਅਤੇ ਅਨਾਥ ਹੋਏ ਬੱਚਿਆਂ ਨੂੰ 25 ਸਾਲ ਦੀ ਉਮਰ ਤੱਕ 2500 ਰੁਪਏ ਪ੍ਰਤੀ ਮਹੀਨਾ ਦੇਵਾਂਗੇ: ਕੇਜਰੀਵਾਲ
ਚੰਡੀਗੜ੍ਹ, 6 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਸਰਕਾਰ ਦੇ ਸਮਾਜ ਕਲਿਆਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਕੋਵਿਡ 19 ਪਰਿਵਾਰ ਆਰਥਿਕ ਮਦਦ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਅੰਤਰਗਤ ਕੋਰੋਨਾ  ਕੋਰੋਨਾ ਨਾਲ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਉਸ ਦੇ ਆਸ਼ਰਿਤ ਵਿਅਕਤੀ ਨੂੰ ਹਰ ਮਹੀਨੇ 2500 ਰੁਪਏ ਵੀ ਦਿੱਤੇ ਜਾਣਗੇ। ਇਸ ਦੇ ਨਾਲ ਅਨਾਥ ਹੋਏ ਬੱਚਿਆਂ ਨੂੰ 25 ਸਾਲ ਦੀ ਉਮਰ ਤੱਕ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਇਸ ਸਮੇਂ ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜੇਂਦਰ ਪਾਲ ਗੌਤਮ, ਮੁੱਖ ਸਕੱਤਰ ਵਿਜੈ ਦੇਵ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦੇ ਪੋਰਟਲ ਨੂੰ ਜਾਰੀ ਕਰਦੇ ਸਮੇਂ ਕਿਹਾ ਕਿ ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਕੋਰੋਨਾ ਮਹਾਮਾਰੀ ਦੀ ਮਾਰ ਰਹੀ ਹੈ। ਇਸ ਦੌਰਾਨ ਦੇਸ਼ ਵਿਦੇਸ਼ ਦੀ ਤਰ੍ਹਾਂ ਦਿੱਲੀ ਖੇਤਰ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੇ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਪ੍ਰਭਾਵ ਕਾਰਨ ਲੋਕਾਂ ਤੋਂ ਬਹੁਤ ਸਾਰੇ ਮਾਮਲੇ ਸੁਣਨ ਨੂੰ ਮਿਲੇ ਹਨ, ਜਿਸ ’ਚ ਬਹੁਤ ਸਾਰੇ ਬੱਚੇ ਅਨਾਥ ਹੋ ਗਏ ਹਨ ਅਤੇ ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਵਿਅਕਤੀ ਨਹੀਂ ਰਿਹਾ। ਕੇਜਰੀਵਾਲ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਅਦ ਦਿੱਲੀ ਸਰਕਾਰ ਵੱਲੋਂ ਇਹ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਵਿੱਚ ਨਿਰਧਾਰਤ ਕੀਤਾ ਗਿਆ ਕਿ ਜਿਨਾਂ ਲੋਕਾਂ ਦੇ ਘਰਾਂ ਵਿੱਚ ਕੋਰੋਨਾ ਨਾਲ ਮੌਤ ਹੋਈ ਹੈ, ਉਸ ਹਰ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਇੱਕਮੁਸ਼ਤ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਅਨਾਥ ਹੋਏ ਬੱਚਿਆਂ ਦੇ ਮਾਮਲੇ ਵਿੱਚ ਕੇਜਰੀਵਾਲ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਮਾਂ ਬਾਪ ਭਾਵ ਦੋਨਾਂ ਦੀ ਕੋਰੋਨਾ ਨਾਲ ਮੌਤ ਹੋਈ ਹੋਵੇ। ਜੇ ਮਾਪਿਆਂ ਵਿੱਚੋਂ ਇੱਕ ਦੀ ਵੀ ਕੋੋਰੋਨਾ ਨਾਲ ਮੌਤ ਹੋਈ ਹੈ ਅਤੇ ਬੱਚੇ ਅਨਾਥ ਹੋ ਗਏ ਹਨ ਤਾਂ ਉਨ੍ਹਾਂ ਸਾਰੇ ਬੱਚਿਆਂ ਨੂੰ 25 ਸਾਲ ਦੀ ਉਮਰ ਹੋਣ ਤੱਕ 2500 ਰੁਪਏ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇਸ ਯੋਜਨਾ ਦਾ ਪੋਰਟਲ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਲੋਕਾਂ ਦੇ ਘਰਾਂ ਵਿੱਚ ਕੋਰੋਨਾ ਨਾਲ ਮੌਤ ਹੋਈ ਹੈ, ਉਹ ਯੋਜਨਾ ਦਾ ਲਾਭ ਲੈਣ ਲਈ ਦੋ ਤਰੀਕਿਆਂ ਨਾਲ ਅਰਜੀ ਦੇ ਸਕਦੇ ਹਨ। ਪਹਿਲੇ ਤਰੀਕੇ ਨਾਲ ਲੋੜਵੰਦ ਪਰਿਵਾਰ ਪੋਰਟਲ ’ਤੇ ਸਿੱਧੇ ਤੌਰ ’ਤੇ ਅਪਲਾਈ ਕਰ ਸਕਦਾ ਹੈ, ਜਦੋਂ ਕਿ ਦੂਜੇ ਤਰੀਕੇ ਤਹਿਤ ਦਿੱਲੀ ਸਰਕਾਰ ਦਾ ਪ੍ਰਤੀਨਿੱਧੀ ਪੀੜਤ ਪਰਿਵਾਰ ਕੋਲ ਵਿੱਚ ਜਾਵੇਗਾ ਅਤੇ ਪਰਿਵਾਰ ਵੱਲੋਂ ਫਾਰਮ ਭਰਵਾ ਕੇ ਰਜਿਸਟ੍ਰੇਸ਼ਨ ਕਰਵਾਏਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਦੋ ਕਰੋੜ ਲੋਕਾਂ ਦੇ ਪਰਿਵਾਰ ਦਿੱਲੀ ਸਰਕਾਰ ਦੇ ਪਰਿਵਰ ਹਨ। ਇਸ ਲਈ ਦਿੱਲੀ ਦੇ ਹਰ ਲੋੜਵੰਦ ਪਰਿਵਾਰ ਦੀ ਮਦਦ ਕੀਤੀ ਜਾਵੇਗੀ ਉਨ੍ਹਾਂ ਦੇ ਕਾਗਜ ਬਣਾਏ ਜਾਣਗੇ, ਰਜਿਸਟ੍ਰੇਸ਼ਨ ਕਰਇਆ ਜਾਵੇਗਾ  ਅਤੇ ਉਨ੍ਹਾਂ ਦੇ ਘਰਾਂ ਵਿੱਚ ਸਹਾਇਤਾ ਰਾਸ਼ੀ ਦੇ ਚੈਕ ਭੇਜੇ ਜਾਣਗੇ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਯੋਜਨਾ ਦਾ ਲਾਭ ਦੇਣ ਲਈ ਸਾਰੇ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਦਿੱਲੀ ਸਰਕਾਰ ਦੀ ਹੈ।
ਇਸੇ ਦੌਰਾਨ ਦਿੱਲੀ ਸਰਕਾਰ ਦੇ ਸਮਾਜ ਕਲਿਆਣ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ, ਜਿਨ੍ਹਾਂ ਪਰਿਵਾਰ ਨੇ ਆਪਣੇ ਜੀਆਂ ਨੂੰ ਗੁਆਇਆ ਹੈ। ਜਿਹੜੇ ਬੱਚੇ ਆਪਣੇ ਮਾਪਿਆਂ ਵਿਚੋਂ ਕਿਸੇ ਨੂੰ ਵੀ ਖੋਹ ਚੁੱਕੇ  ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ, ਇਸੇ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਕੋਵਿਡ 19 ਪਰਿਵਾਰ ਆਰਥਿਕ ਮਦਦ ਯੋਜਨਾ’ ਦਿੱਲੀ ਵਾਸੀਆਂ ਲਈ ਸ਼ੁਰੂ ਕੀਤੀ ਗਈ ਹੈ।


Share