ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਚੱਲ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰੇ ਲਈ ਆਲ ਪਾਰਟੀ ਮੀਟਿੰਗ ਤੁਰੰਤ ਬਲਾਉਣ: ਬ੍ਰਹਮਪੁਰਾ

771
Share

ਮੁੱਖ ਮੰਤਰੀ ਸੂਬੇ ‘ਚ ਤਾਲਾਬੰਦੀ ਦੌਰਾਨ ਕਿਸਾਨੀ ਮਸਲਿਆਂ ਨੂੰ ਹੱਲ ਕਰਨ: ਬ੍ਰਹਮਪੁਰਾ
ਮੀਡੀਆ ਅਤੇ ਸਿਹਤ ਕਰਮਚਾਰੀਆਂ ਨੂੰ ਕੋਵਿਡ -19 ਸੰਕਟ ਦੌਰਾਨ ਹਰ ਸੰਭਵ ਸਹਾਇਤਾ ਮਿਲੇ: ਬ੍ਰਹਮਪੁਰਾ
ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਮੇਲ)-ਪੰਜਾਬ ਕਾਂਗਰਸ ਸਰਕਾਰ ਨੂੰ ਰਾਜ ਵਿਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਕਿਉਂਕਿ ਕਣਕ ਦੀ ਵਾਢੀ ਦੇ ਦਿਨ ਨੇੜੇ ਹਨ ਅਤੇ ਇਸ ਦੌਰਾਨ ਮਜ਼ਦੂਰਾਂ ਅਤੇ ਕੰਬਾਈਨ ਮਸ਼ੀਨਾਂ ਦੀ ਭਾਰੀ ਘਾਟ ਹੈ ਜੋ ਕਿਸਾਨਾਂ ਲਈ ਮੁਸੀਬਤ ਬਣ ਚੁੱਕੀ ਹੈ ਅਜਿਹੇ ਵਿੱਚ ਹੁਣ ਪੰਜਾਬ ਕਾਂਗਰਸ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਕਰੇ।

ਇੱਥੇ ਇੱਕ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਰਾਜ ਵਿੱਚ ਕਿਸਾਨੀ ਅਤੇ ਆਮ ਲੋਕਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਕਰਨ ਲਈ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣ ਲਈ ਕਿਹਾ ਹੈ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਔਖੇ ਸਮੇਂ ਵਿਚ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਚਰਚਾ ਕਰਨੀ ਚਾਹੀਦੀ ਹੈ ਤਾਂ ਜੋ ਰਾਜਸੀ ਫਾਇਦਿਆਂ ਤੋਂ ਉਪਰ ਉਠ ਕੇ ਪੰਜਾਬ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਸ੍ਰ. ਬ੍ਰਹਮਪੁਰਾ ਕਿਹਾ ਕਿ ਹੁਣ ਜਦੋਂ ਕਟਾਈ ਅਤੇ ਕਣਕ ਦੀ ਖ਼ਰੀਦ ਦਾ ਸੀਜ਼ਨ ਨੇੜੇ ਹੈ ਤਾਂ ਅਜਿਹੇ ਵਿਚ ਪੰਜਾਬ ਕਾਂਗਰਸ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਖ਼ਰੀਦ ਕੀਤੇ ਜਾਣ ਵਾਲੇ ਅਨਾਜ ਦੀ ਲਿਫਟਿੰਗ ਲਈ ਹਰ ਸੰਭਵ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕੋਈ ਮੁਸ਼ਕਲ ਨਾ ਹੋਵੇ। ਕੋਰੋਨਾ ਵਾਇਰਸ ਦੇ ਮੱਦੇਨਜ਼ਰ, ਆਮ ਲੋਕਾਂ ਨੂੰ ਦੇਸ਼ ਅਤੇ ਰਾਜ ਵਿੱਚ ਸਖ਼ਤ ਕਰਫ਼ਿਊ ਤਾਲਾਬੰਦੀ ਦੌਰਾਨ ਜ਼ਰੂਰੀ ਵਸਤਾਂ ਜਿਵੇਂ ਕਿ ਫ਼ਲ-ਸਬਜ਼ੀਆਂ, ਦੁੱਧ ਉਤਪਾਦਾਂ ਅਤੇ ਦਵਾਈਆਂ ਆਦਿ ਪ੍ਰਾਪਤ ਕਰਨ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੌਰਾਨ ਵੱਡੀ ਤਬਦੀਲੀ ਕੁੱਝ ਕਾਲੇ ਮਾਫ਼ੀਆ ਲੋਕਾਂ ਦੁਆਰਾ ਕੀਤੀ ਜਾ ਰਹੀ ਹੈ ਜਿਸ ਲਈ ਆਮ ਲੋਕਾਂ ਨੂੰ ਸ਼ਰਿਆਮ ਲੁੱਟਿਆ ਜਾ ਰਿਹਾ ਹੈ ਇਸ ਕਾਰਨ ਪੰਜਾਬ ਕਾਂਗਰਸ ਸਰਕਾਰ ਨੂੰ ਆਲ ਪਾਰਟੀ ਮੀਟਿੰਗ ਬਲਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਸੁਚਾਰੂ ਢੰਗ ਨਾਲ ਹੱਲ ਕੀਤਾ ਜਾ ਸਕੇ।

ਸ੍ਰ. ਬ੍ਰਹਮਪੁਰਾ ਨੇ ਮੀਡੀਆ ਨੂੰ ਜਾਰੀ ਇਸ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੂੰ ਤੁਰੰਤ (ਪੀ.ਪੀ.ਈ ਕਿੱਟਾਂ) ਅਤੇ (ਐਨ 95 ਮਾਸਕ) ਅਤੇ ਆਦਿ ਉਪਕਰਣ ਪਹਿਲ ਦੇ ਅਧਾਰ ‘ਤੇ ਸਿਹਤ ਸੰਭਾਲ ਅਮਲੇ ਨੂੰ ਮੁਹੱਈਆਂ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸਿਹਤ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਜੋ ਇਸ ਮਹਾਂਮਾਰੀ ਦੇ ਸੰਕਟ ਦੌਰਾਨ ਦਿਨ ਰਾਤ ਦੇਸ਼ ਦੀ ਸੇਵਾ ਕਰ ਰਹੇ ਹਨ। ਇਸ ਤੋਂ ਇਲਾਵਾ, ਜਿਹੜੇ ਮੀਡੀਆ ਦੇ ਖ਼ੇਤਰ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਵੀ ਡਾਕਟਰੀ ਉਪਕਰਣਾਂ ਅਤੇ ਕੋਵਿਡ -19 ਦੀ ਮਹਾਂਮਾਰੀ ਨੂੰ ਹਰਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ। ਇੱਥੇ ਇਹ ਦੱਸਣਾ ਉਚਿਤ ਹੈ ਕਿ ਇਹ ਸਿਰਫ਼ ਮੀਡੀਆ ਵਿਅਕਤੀ ਹਨ ਜੋ ਆਪਣੇ ਘਰਾਂ ਤੋਂ ਦੂਰ ਰਹਿ ਕੇ ਜਨਤਾ ਨੂੰ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਂਦੇ ਹਨ।


Share