14 C
Sacramento
Tuesday, March 28, 2023
spot_img

ਮੁੱਖ ਮੰਤਰੀ ਦੇ ਭਰੋਸੇ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰੋਂ ਧਰਨਾ ਚੁੱਕਿਆ

ਚੰਡੀਗੜ੍ਹ, 7 ਮਾਰਚ (ਪੰਜਾਬ ਮੇਲ)- ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਪਿਤਾ ਬਲਕੌਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਫ਼ਰਾਰ ਹਨ। ਜਾਂਚ ਏਜੰਸੀਆਂ ਵੱਲੋਂ ਕੁਝ ਵੀ ਠੋਸ ਨਹੀਂ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਦੀ ਮੰਗ ਵੀ ਕੀਤੀ। ਸ਼੍ਰੀ ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ ਚਰਨ ਕੌਰ ਨੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਦੇ ਨਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂ ਵੀ ਸਨ।
ਇਸ ਦੌਰਾਨ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ 20 ਮਾਰਚ ਤੋਂ ਬਾਅਦ ਮਿਲਾਉਣ ਦਾ ਭਰੋਸਾ ਦਿਵਾਉਣ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਲਾਇਆ ਧਰਨਾ ਚੁੱਕ ਲਿਆ ਹੈ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜੇ ਇਸ ਵਾਰ ਵੀ ਸਰਕਾਰ ਨੇ ਸਿਰਫ਼ ਵਾਅਦਾ ਹੀ ਕੀਤਾ, ਤਾਂ ਉਹ ਲੋਕਾਂ ਦੇ ਘਰ-ਘਰ ਜਾ ਕੇ ਇਨਸਾਫ਼ ਦੀ ਮੰਗ ਕਰਨਗੇ।

Related Articles

Stay Connected

0FansLike
3,753FollowersFollow
20,700SubscribersSubscribe
- Advertisement -spot_img

Latest Articles