ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਸਿਹਤ ਕੇਂਦਰਾਂ ਵਿੱਚ ਬਲੈਕ ਫੰਗਸ ਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ

102
Share

ਸੂਬੇ ਨੇ ਬੁੱਧਵਾਰ ਨੂੰ ਮਿਊਕਰ ਮਾਇਕੋਸਿਸ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ
ਚੰਡੀਗੜ, 20 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰਨ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿੱਚ ਇਸ ਬਿਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।
ਉਨਾਂ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਬਲੈਕ ਫੰਗਸ ਜਿਹੜੀ ਕਿ ਕਈ ਸੂਬਿਆਂ ਵਿੱਚ ਫੈਲ ਗਈ ਹੈ, ਦਾ ਜਲਦੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣ।
ਬਿਮਾਰੀ ਦੇ ਜਾਨਲੇਵਾ ਖਤਰੇ ਨੂੰ ਟਾਲਣ ਵਾਸਤੇ ਇਸ ਦੇ ਜਲਦੀ ਪਤਾ ਲਗਾਉਣ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰ ਟੀਮ ਨੂੰ ਕਿਹਾ ਕਿ ਲੈਵਲ 3 ਸਿਹਤ ਕੇਂਦਰਾਂ ਵਿੱਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਓਰਾਇਡ ਦੀ ਵਰਤੋਂ ਨਾ ਹੋਵੇ ਕਿਉਂਕਿ ਬਲੈਕ ਫੰਗਸ ਬਿਮਾਰੀ ਦਾ ਮੁੱਖ ਕਾਰਨ ਇਹੋ ਸਨਾਖਤ ਹੋਇਆ ਹੈ, ਖਾਸ ਕਰਕੇ ਸੂਗਰ ਦੇ ਮਰੀਜਾਂ ਵਿੱਚ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜਾਂ ਦੇ ਇਲਾਜ ਵਿੱਚ ਸਟੀਓਰਾਇਡ ਦੀ ਵਾਧੂ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ।ਉਨਾਂ ਕਿਹਾ ਕਿ ਡਾਕਟਰਾਂ ਨੂੰ ਬਦਲਵੀਂ ਵਰਤੋਂ ਕਰਨ ਲਈ ਆਖਿਆ ਗਿਆ ਹੈ ਅਤੇ ਮਾਹਿਰ ਗਰੁੱਪ ਵੀ ਕੋਸਸਿ ਕਰ ਰਿਹਾ ਹੈ ਕਿ ਇਲਾਜ ਦਾ ਬਦਲਵਾਂ ਤੇ ਵੱਖਰਾ ਤਰੀਕਾ ਇਜਾਦ ਕੀਤਾ ਜਾਵੇ।
ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨਾਂ ਦੀ ਟੀਮ ਨੂੰ ਕਿਹਾ ਕਿ ਉਹ ਇਸ ਗੱਲ ਦਾ ਅਧਿਐਨ ਕਰਨ ਕਿ ਮਰੀਜ ਕੋਵਿਡ ਦੇ ਇਲਾਜ ਤੋਂ ਬਾਅਦ ਵੀ ਹਸਪਤਾਲਾਂ ਵਿੱਚ ਵਾਪਸ ਕਿਉਂ ਆ ਰਹੇ ਹਨ।
ਜਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਭਾਵੇਂ ਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿੱਚ ਕੇਸ ਸਾਹਮਣੇ ਆਏ।ਮੁੱਖ ਮੰਤਰੀ ਨੇ ਸਪੱਸਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਸਥਿਤੀ ਕਿਸੇ ਸਮੇਂ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾ ਹੀ ਇਸ ਦੀ ਰੋਕਥਾਮ ਲਈ ਸਖਤ ਇਹਤਿਆਤੀ ਕਦਮ ਚੁੱਕਣ ਦੀ ਲੋੜ ਹੈ।ਉਨਾਂ ਕਿਹਾ ਕਿ ਇਹੋ ਕਾਰਨ ਹੈ ਕਿ ਸੂਬਾ ਸਰਕਾਰ ਨੇ ਕੱਲ ਹੀ ਇਸ ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ, ਭਾਵੇਂ ਕਿ ਅਜਿਹੇ ਕੋਈ ਦਿਸਾ ਨਿਰਦੇਸ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ।


Share