ਮੁੱਖ ਮੰਤਰੀ ਪੰਜਾਬ ਵੱਲੋਂ ਸੀ.ਬੀ.ਆਈ. ਦੇ ਛਾਪੇ ਸਿਸੋਦੀਆ ਵੱਲੋਂ ਕੀਤੇ ਜਾਣ ਵਾਲੇ ਚੰਗੇ ਕੰਮਾਂ ਦਾ ਇਨਾਮ ਕਰਾਰ

39
Share

ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ’ਤੇ ਸੀ.ਬੀ.ਆਈ. ਦੇ ਛਾਪੇ ਨੂੰ ਵਿਸ਼ਵ ਪੱਧਰ ’ਤੇ ਉਨ੍ਹਾਂ ਦੀ ਸ਼ਲਾਘਾ ਕੀਤੇ ਜਾਣ ਵਾਲੇ ਚੰਗੇ ਕੰਮ ਦਾ ਇਨਾਮ ਕਰਾਰ ਦਿੱਤਾ ਹੈ। ਸ਼੍ਰੀ ਮਾਨ ਨੇ ਟਵੀਟ ਕੀਤਾ, ‘ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਉਨ੍ਹਾਂ ਦੀ ਤਸਵੀਰ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ ’ਤੇ ਛਪੀ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਭੇਜ ਦਿੱਤੀ। ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?’

Share