ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

171
Share

-ਮੁੱਖ ਸਕੱਤਰ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਦਾ ਹੁਕਮ
ਚੰਡੀਗੜ੍ਹ, 22 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਮਾਨ ਨੇ ਇਸ ਬਾਰੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਬਾਰੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਬਿੱਲ ਪਾਸ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸ਼ਹਿਰ ਅਤੇ ਚੌਰਾਹੇ ਵਿਚ ਕੁੱਚੇ ਮੁਲਾਜ਼ਮਾਂ ਦਾ ਧਰਨਾ ਚੱਲਦਾ ਹੈ। ‘ਆਪ’ ਨੇ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਧਰਨਿਆਂ ਤੋਂ ਮੁਕਤ ਕੀਤਾ ਜਾਵੇਗਾ। ਉਸੇ ਕੜੀ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰੀ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ।

Share