ਮੁੱਖ ਮੰਤਰੀ ਭਗਵੰਤ ਮਾਨ ਦੀ ਨਾਰਾਜ਼ਗੀ ਮਗਰੋਂ ਪੰਜਾਬ ਪੁਲਿਸ ਵੱਲੋਂ ‘ਜੁਗਾੜੂ ਰੇਹੜੀ’ ’ਤੇ ਪਾਬੰਦੀ ਦੇ ਹੁਕਮ ਵਾਪਸ

99
Share

ਚੰਡੀਗੜ੍ਹ, 23 ਅਪ੍ਰੈਲ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਨਾਰਾਜ਼ਗੀ ਮਗਰੋਂ ਪੰਜਾਬ ਪੁਲੀਸ ਨੇ ‘ਜੁਗਾੜੂ ਰੇਹੜੀ’ ’ਤੇ ਲਾਈ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਪੰਜਾਬ ਪੁਲਿਸ ਵੱਲੋਂ 18 ਅਪਰੈਲ ਨੂੰ ‘ਜੁਗਾੜੂ ਰੇਹੜੀ’ ’ਤੇ ਪਾਬੰਦੀ ਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਮਗਰੋਂ ਸੂਬੇ ਵਿਚ ਵੱਡਾ ਰੋਸ ਪੈਦਾ ਹੋ ਗਿਆ ਸੀ। ਮੁੱਖ ਮੰਤਰੀ ਨੇ ਅੱਜ ਪਾਬੰਦੀ ਦਾ ਸਖ਼ਤ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਨਾਲ ਨਾਰਾਜ਼ਗੀ ਵੀ ਜਤਾਈ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਤੋਂ ਤਤਕਾਲ ਰਿਪੋਰਟ ਤਲਬ ਕੀਤੀ ਅਤੇ ਦੇਰ ਸ਼ਾਮ ਏ.ਡੀ.ਜੀ.ਪੀ. (ਟਰੈਫਿਕ) ਨੇ ਨਵੇਂ ਹੁਕਮ ਜਾਰੀ ਕਰ ਦਿੱਤੇ, ਜਿਨ੍ਹਾਂ ਅਨੁਸਾਰ ਪਹਿਲਾਂ ਜਾਰੀ ਹੁਕਮਾਂ ਦੇ ਅਮਲ ’ਤੇ ਉਪਰ ਰੋਕ ਲਗਾ ਦਿੱਤੀ ਗਈ ਹੈ। ਉਧਰ ਸ਼ਨਿੱਚਰਵਾਰ ਨੂੰ ਰੇਹੜੀ ਵਾਲਿਆਂ ਨੇ ਬਠਿੰਡਾ ਵਿਚ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਘਿਰਾਓ ਕੀਤਾ।

Share