#PUNJAB

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ Website ਲਾਂਚ

ਲੁਧਿਆਣਾ, 29 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਿਬੇੜੇ ਲਈ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ।
ਇੱਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ 3 ਫਰਵਰੀ ਤੋਂ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਜਲਦੀ ਨਿਬੇੜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪੰਜਾਬੀਆਂ ਦੀ ਮਦਦ ਅਤੇ ਸਹੂਲਤ ਲਈ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਸਹਾਇਤਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।