ਮੁੱਖ ਮੰਤਰੀ ਵੱਲੋਂ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ ਲਈ ‘ਕੋਵਿਡ ਕੇਅਰ ਵੱਟਸਐਪ ਚੈਟਬੋਟ’ ਦੀ ਸ਼ੁਰੂਆਤ

208
Share

ਭੋਜਨ ਹੈਲਪਲਾਈਨ ਦੀ ਪ੍ਰਗਤੀ ਦਾ ਕੀਤੀ ਸਮੀਖਿਆ, ਪ੍ਰਭਾਵਿਤ ਪਰਿਵਾਰਾਂ ਤੱਕ ਭੋਜਨ ਪਹੁੰਚਾਉਣ ਵਿੱਚ ਪੁਲਿਸ ਦੇ ਯਤਨਾਂ ਦੀ ਕੀਤੀ ਸ਼ਲਾਘਾ
ਚੰਡੀਗੜ, 20 ਮਈ (ਪੰਜਾਬ ਮੇਲ)- ‘ਮਿਸਨ ਫਤਹਿ’ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਮਰੀਜ਼ਾਂ ਲਈ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ, ਬੈੱਡਾਂ ਦੀ ਉਪਲਬਧਤਾ ਅਤੇ ਟੀਕਾਕਰਨ ਕੇਂਦਰਾਂ ਬਾਰੇ ਜਾਣਕਾਰੀ ਆਦਿ ਲਈ ‘ਪੰਜਾਬ ਕੋਵਿਡ ਕੇਅਰ ਵੱਟਸਐਪ ਚੈਟਬੋਟ’ ਦੀ ਸੁਰੂਆਤ ਕੀਤੀ।
ਘਰੇਲੂ ਇਕਾਂਤਵਾਸ ਵਾਲੇ ਮਰੀਜ ਆਪਣੀ ਸਿਹਤ ਸਬੰਧੀ ਜਾਣਕਾਰੀ ਐਪ ਵਿੱਚ ਅਪਲੋਡ ਕਰ ਸਕਦੇ ਹਨ ਅਤੇ ਇਸ ਦੀ ਨਿਗਰਾਨੀ ਮਾਹਿਰ ਕਰਨਗੇ ਜੋ ਉਨਾਂ ਨੂੰ ਇਲਾਜ ਦੌਰਾਨ ਸਲਾਹ ਦੇਣਗੇ। ਇਹ ਐਪ 3 ਭਾਸਾਵਾਂ – ਅੰਗਰੇਜੀ, ਪੰਜਾਬੀ ਅਤੇ ਹਿੰਦੀ ਵਿੱਚ ਉਪਲਬਧ ਹੈ।
ਕੋਵਿਡ ਸਥਿਤੀ ਸਬੰਧੀ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਾਲ ਹੀ ਵਿਚ ਸ਼ੁਰੂ ਕੀਤੀ ਭੋਜਨ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜਾ ਲਿਆ ਜਿਸ ਤਹਿਤ ਸਿਰਫ ਇਕ ਹਫਤੇ ਵਿਚ ਪੰਜਾਬ ਪੁਲਿਸ ਦੁਆਰਾ 3000 ਤੋਂ ਵੱਧ ਫੂਡ ਪੈਕੇਟ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਘਰ ਪਹੁੰਚਾਏ ਗਏ। ਇਨਾਂ ਵਿਚ 2721 ਪਕਾਏ ਗਏ ਅਤੇ 280 ਅਣ-ਪੱਕੇ ਖਾਣੇ ਦੇ ਪੈਕਟ ਸਾਮਲ ਸਨ।
ਇਸ ਪਹਿਲ ਵਿਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਇਸ ਮੁਸ਼ਕਲ ਸਮੇਂ ਦੌਰਾਨ ਸੂਬੇ ਵਿਚ ਕੋਈ ਵੀ ਨਾਗਰਿਕ ਭੁੱਖੇ ਨਾ ਸੌਂਵੇ ਅਤੇ ਉਹਨਾਂ ਸਾਰੇ ਪੀੜਤ ਨਾਗਰਿਕਾਂ ਨੂੰ 112 ਜਾਂ 181 ਡਾਇਲ ਕਰਕੇ ਮੁਫ਼ਤ ਖਾਣਾ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸਕੀਮ ਦੀ ਸੁਰੂਆਤ ਦੇ ਪਹਿਲੇ ਹੀ ਦਿਨ ਪੁਲਿਸ ਵਿਭਾਗ ਵੱਲੋਂ ਕੋਵਿਡ ਕੰਟੀਨਾਂ ਦੀ ਸਥਾਪਨਾ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਗਈ ਸੀ ਅਤੇ ਇਸ ਸਕੀਮ ਦੇ ਪਹਿਲੇ ਹੀ ਦਿਨ 120 ਤੋਂ ਵੱਧ ਪਕਾਏ/ਅਣਪੱਕੇ ਖਾਣੇ ਦੇ ਪੈਕੇਟ ਵੰਡੇ ਗਏ ਸਨ। ਉਨਾਂ ਅੱਗੇ ਕਿਹਾ ਕਿ 14 ਮਈ ਤੋਂ 20 ਮਈ, 2021 ਤੱਕ ਭੋਜਨ ਹੈਲਪਲਾਈਨ ਨੰਬਰਾਂ ‘ਤੇ ਖਾਣੇ ਦੀਆਂ ਬੇਨਤੀਆਂ ਲਈ ਕੁੱਲ 385 ਕਾਲਾਂ ਆਈਆਂ ਸਨ।
ਇਕ ਉਦਾਹਰਣ ਦਾ ਹਵਾਲਾ ਦਿੰਦੇ ਹੋਏ ਉਹਨਾਂ ਦੱਸਿਆ ਕਿ ਪਠਾਨਕੋਟ ਪੁਲਿਸ ਨੂੰ ਝੁੱਗੀਆਂ ਵਿੱਚ ਰਹਿਣ ਵਾਲੀ ਇੱਕ ਮਹਿਲਾ ਦਾ ਫੋਨ ਆਇਆ ਜਿਸ ਨੇ ਕਿਹਾ ਕਿ ਉਨਾਂ ਕੋਲ ਰਾਸਣ ਖਰੀਦਣ ਲਈ ਪੈਸੇ ਨਹੀਂ ਹਨ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਤੁਰੰਤ ਉਸ ਖੇਤਰ ਵਿੱਚ ਰਹਿਣ ਵਾਲੇ 25 ਮੈਂਬਰਾਂ ਨੂੰ ਰਾਸਨ ਦਿੱਤਾ।
ਹੁਸਿਆਰਪੁਰ ਦੇ ਟਾਂਡਾ ਖੇਤਰ ਵਿੱਚ ਦਿਹਾੜੀਦਾਰ ਮਜਦੂਰਾਂ ਦੇ ਇੱਕ ਪਰਿਵਾਰ ਦੀ ਬੇਨਤੀ ਤੋਂ ਬਾਅਦ ਡੀਐਸਪੀ ਗੁਰਪ੍ਰੀਤ ਸਿੰਘ ਨੇ ਪ੍ਰਭਾਵਿਤ ਪਰਿਵਾਰ ਨੂੰ ਨਿੱਜੀ ਤੌਰ ‘ਤੇ ਫਲ, ਦੁੱਧ ਅਤੇ ਰੋਟੀ ਸਮੇਤ ਨਾਸਤਾ ਪਹੁੰਚਾਇਆ। ਸਥਾਨਕ ਸਰਪੰਚ ਨੂੰ ਵੀ ਉਨਾਂ ਦੀ ਸਥਿਤੀ ਬਾਰੇ ਪਤਾ ਲੱਗਾ ਅਤੇ ਫਿਰ ਉਹ ਸਵੈਇੱਛਤ ਤੌਰ ‘ਤੇ ਪਰਿਵਾਰ ਦੀ ਦੇਖਭਾਲ ਕਰਨ ਲਈ ਆਇਆ।
ਅੰਮਿ੍ਰਤਸਰ ਦੀ ਇਕ 40 ਸਾਲਾ ਮਹਿਲਾ ਜਿਸ ਦੇ ਪਤੀ, ਪੁੱਤਰ ਅਤੇ ਧੀ ਕੋਵਿਡ-19 ਪਾਜੇਟਿਵ ਪਾਏ ਗਏ ਹਨ, ਨੂੰ ਵੀ ਪੁਲਿਸ ਨੇ ਸਹਾਇਤਾ ਦਿੱਤੀ ਅਤੇ ਪੁਲਿਸ ਨੇ ਡਲੀਵਰੀ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਤੰਦਰੁਸਤੀ ਅਤੇ ਕਿਸੇ ਹੋਰ ਜਰੂਰੀ ਜਰੂਰਤਾਂ ਬਾਰੇ ਵੀ ਪੁੱਛਗਿੱਛ ਕੀਤੀ।
ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਸਭ ਤੋਂ ਵੱਧ ਕਾਲਾਂ ਅੰਮਿ੍ਰਤਸਰ ਸਿਟੀ, ਲੁਧਿਆਣਾ ਸਿਟੀ, ਪਟਿਆਲਾ ਅਤੇ ਬਠਿੰਡਾ ਤੋਂ ਆਈਆਂ ਹਨ।


Share