25.9 C
Sacramento
Wednesday, October 4, 2023
spot_img

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖਤ ਨਿਖੇਧੀ

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ
ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ
ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸੀ ਘਟਨਾ ਮੁਲਕ ਦੀ ਜਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ ਵਾਸੀ ਸਰਮ ਮਹਿਸੂਸ ਕਰ ਰਿਹਾ ਹੈ। ਦੋਸੀਆਂ ਨੂੰ ਮਿਸਾਲੀ ਸਜਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ ਦੇ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਸਜਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸੁਭਚਿੰਤਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸੀਆਂ ਨੂੰ ਮਿਸਾਲੀ ਸਜਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles