ਮੁੱਲਾਂਪੁਰ-ਚੰਡੀਗੜ੍ਹ ਬੈਰੀਅਰ ‘ਤੇ ਅਕਾਲੀ ਦਲ ਵਰਕਰਾਂ ‘ਤੇ ਲਾਠੀਚਾਰਜ ‘ਤੇ ਪਾਣੀ ਦੀਆਂ ਬੋਛਾੜਾਂ

541
Share

ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਖੇਤੀ ਬਿੱਲਾਂ ਖਿਲਾਫ ਡਟੇ ਸ਼੍ਰੋਮਣੀ ਅਕਾਲੀ ਦਲ ਦਾ ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲ ਤਖਤ ਸਾਹਿਬ ਤੋਂ ਚੱਲਿਆ ਰੋਸ ਮਾਰਚ ਮੁੱਲਾਂਪੁਰ-ਚੰਡੀਗੜ੍ਹ ਬੈਰੀਅਰ ‘ਤੇ ਪਹੁੰਚਿਆ। ਪਰ ਇਸ ਮਾਰਚ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ ਗਿਆ। ਅਕਾਲੀ ਵਰਕਰਾਂ ‘ਤੇ ਪੁਲਿਸ ਦਰਮਿਆਨ ਧੱਕਾ ਮੁੱਕੀ ਵੀ ਹੋਈ। ਚੰਡੀਗੜ੍ਹ ਪੁਲਿਸ ਵੱਲੋਂ ਮੁੱਲਾਂਪੁਰ ਬੈਰੀਅਰ ‘ਤੇ ਅਕਾਲੀ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਬੋਛਾੜਾਂ ਕੀਤੀਆਂ ਗਈਆਂ। ਇਸ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਜਗੀਰ ਕੌਰ ਨੂੰ ਰਾਜਪਾਲ ਕੋਲ ਲਿਜਾਇਆ ਗਿਆ ਹੈ। ਦਰਅਸਲ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਹੀ ਕਿਹਾ ਸੀ ਕਿ ਸਿਰਫ ਚਾਰ-ਪੰਜ ਜਾਣਿਆਂ ਨੂੰ ਗਵਰਨਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।


Share