ਮੂਡੀਜ਼ ਵੱਲੋਂ ਚਾਲੂ ਵਿੱਤੀ ਵਰ੍ਹੇ ‘ਚ ਭਾਰਤ ਦੀ ਜੀ.ਡੀ.ਪੀ. ਮਨਫੀ 11.5 ਫੀਸਦੀ ਰਹਿਣ ਦੀ ਪੇਸ਼ੀਨਗੋਈ

533

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਮੂਡੀਜ਼ ਇਨਵੈਸਟਰਜ਼ ਸਰਵਿਸ ਨੇ ਚਾਲੂ ਵਿੱਤੀ ਵਰ੍ਹੇ ‘ਚ ਭਾਰਤ ਦਾ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਮਨਫ਼ੀ 11.5 ਫੀਸਦੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਰੇਟਿੰਗ ਏਜੰਸੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਭਾਰਤ ਦਾ ਕਰਜ਼ਾ ਕੁੱਲ ਜੀ.ਡੀ.ਪੀ. ਦਾ 90 ਫੀਸਦੀ ਹੋ ਜਾਵੇਗਾ, ਜੋ ਪਿਛਲੇ ਸਾਲ 72 ਫੀਸਦੀ ਸੀ। ਇਸ ਦੇ ਨਾਲ ਹੀ ਕੁੱਲ ਕੇਂਦਰੀ ਘਾਟਾ 7.5 ਫੀਸਦੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਏਜੰਸੀ ਨੇ ਹਾਲਾਂਕਿ 2021-22 ‘ਚ ਭਾਰਤੀ ਅਰਥਚਾਰੇ ਵੱਲੋਂ 10.6 ਫੀਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਵੀ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਆਲਮੀ ਰੇਟਿੰਗ ਏਜੰਸੀ ਫਿੱਚ ਤੇ ਇੰਡੀਆ ਰੇਟਿੰਗਜ਼ ਨੇ ਚਾਲੂ ਵਿੱਤੀ ਵਰ੍ਹੇ ‘ਚ ਭਾਰਤ ਦੀ ਵਿਕਾਸ ਦਰ ਕ੍ਰਮਵਾਰ ਮਨਫੀ 9 ਤੇ 11.8 ਫੀਸਦੀ ਰਹਿਣ ਦੀ ਪੇਸ਼ੀਨਗੋਈ ਕੀਤੀ ਸੀ।