ਮੂਸੇਵਾਲਾ ਕਤਲ ਕਾਂਡ: ਗੁਜਰਾਤ ਤੋਂ ਗਿ੍ਰਫ਼ਤਾਰ 2 ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਉਣ ਦੀ ਤਿਆਰੀ

11
Share

-ਦਿੱਲੀ ਪੁਲਿਸ ਵੱਲੋਂ ਦੋਸ਼ੀ ਨੂੰ ਗੁਜਰਾਤ ਦੇ ਮੁੰਦਰਾ ਬੰਦਰਗਾਹ ਨੇੜਿਓਂ ਕੀਤਾ ਗਿਆ ਸੀ ਗਿ੍ਰਫ਼ਤਾਰ
ਚੰਡੀਗੜ੍ਹ, 22 ਜੂਨ (ਪੰਜਾਬ ਮੇਲ)- ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ’ਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗਿ੍ਰਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਪੰਜਾਬ ਪੁਲਿਸ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਜਾਂਚ ਵਿਚ ਦਖ਼ਲ ਦਿੱਤੇ ਬਿਨਾਂ ਦੋਸ਼ੀ ਨੂੰ ਗੁਜਰਾਤ ਦੇ ਮੁੰਦਰਾ ਬੰਦਰਗਾਹ ਨੇੜਿਓਂ ਗਿ੍ਰਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਮਾਨਸਾ ਵਿਚ ਉਸ ਥਾਂ ਦਾ ਮੁਆਇਨਾ ਵੀ ਨਹੀਂ ਕੀਤਾ, ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਦੇ ਬਾਵਜੂਦ ਦਿੱਲੀ ਪੁਲਿਸ ਨੇ ਨਾ ਸਿਰਫ਼ ਪਹਿਲਾਂ ਸ਼ੂਟਰਾਂ ਦੀ ਪਛਾਣ ਕੀਤੀ, ਸਗੋਂ ਦੋ ਸ਼ੂਟਰਾਂ ਨੂੰ ਭਾਰੀ ਮਾਤਰਾ ਵਿਚ ਹਥਿਆਰਾਂ ਸਮੇਤ ਗਿ੍ਰਫ਼ਤਾਰ ਵੀ ਕੀਤਾ।
ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਪ੍ਰੋਡਕਸ਼ਨ ਵਾਰੰਟ ’ਤੇ ਤਿਹਾੜ ਜੇਲ੍ਹ ’ਚੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਅਤੇ ਮੂਸੇਵਾਲਾ ਦੇ ਕਤਲ ਦਾ ਭੇਤ ਸੁਲਝਾਉਣਾ ਸ਼ੁਰੂ ਕੀਤਾ, ਇਸੇ ਕੜੀ ’ਚ ਦਿੱਲੀ ਪੁਲਿਸ ਨੇ ਖੁਲਾਸਾ ਕੀਤਾ ਸੀ ਕਿ ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਹੈ।

Share