ਮੂਸੇਵਾਲਾ ਕਤਲ ਕਾਂਡ ’ਚ ਪੁਲਸ ਹੱਥ ਲੱਗੇ ਵੱਡੇ ਸਬੂਤ, ਵਾਰਦਾਤ ’ਚ 4 ਤਰ੍ਹਾਂ ਦੇ ਹਥਿਆਰ ਵਰਤਣ ਦਾ ਦਾਅਵਾ

60
Share

ਮਾਨਸਾ, 4 ਜੂਨ (ਪੰਜਾਬ ਮੇਲ)-ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਂਚ ਦੌਰਾਨ ਵੱਡਾ ਦਾਅਵਾ ਕੀਤਾ ਹੈ। ਦਰਅਸਲ ਪੁਲਸ ਦੇ ਹੱਥ ਕੁਝ ਅਜਿਹੇ ਸਬੂਤ ਲੱਗੇ ਹਨ, ਜਿਸ ਕਾਰਨ ਉਹ ਇਸ ਕਤਲ ਕਾਂਡ ਨੂੰ ਸੁਲਝਾਉਣ ਦੇ ਕਰੀਬ ਪਹੁੰਚ ਗਈ ਹੈ। ਪੁਲਿਸ ਅਧਿਕਾਰੀ ਕਤਲ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ। ਪੁਲਸ ਸੀ. ਸੀ. ਟੀ. ਵੀ. ਫੁਟੇਜ ਤੋਂ ਲੈ ਕੇ ਸਿੱਧੂ ਮੂਸੇਵਾਲਾ ਨਾਲ ਫ਼ੋਨ ’ਤੇ ਹੋਈ ਗੱਲਬਾਤ ਤੱਕ ਦੇ ਸਬੂਤ ਇਕੱਠੇ ਕਰ ਰਹੀ ਹੈ। ਜਾਂਚ ਦੌਰਾਨ ਪੁਲਸ ਨੂੰ ਕਰੀਬ 21 ਸੀ. ਸੀ. ਟੀ. ਵੀ. ਫੁਟੇਜ ਮਿਲੀਆਂ ਹਨ ਜੋ ਕਿ ਸ਼ੱਕੀ ਹਨ। ਪੁਲਸ ਸੂਤਰਾਂ ਨੇ ਦੱਸਿਆ ਕਿ ਕਾਤਲਾਂ ਵੱਲੋਂ ਹਮਲੇ ਨੂੰ ਅੰਜਾਮ ਦੇਣ ਲਈ ਚਾਰ ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ 37 ਰਾਊਂਡ ਫਾਇਰ ਕੀਤੇ ਸਨ।


Share