#PUNJAB

ਮੂਸੇਵਾਲਾ Murder: ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਖ਼ਿਲਾਫ਼ ਮਾਮਲੇ ਦੀ ਸੁਣਵਾਈ 5 ਨੂੰ

ਮਾਨਸਾ, 23 ਦਸੰਬਰ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗਾਇਕ ਦੀ ਹੱਤਿਆ ਕਰਨ ਵਾਲੇ ਹਰਿਆਣਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਜੋਗਿੰਦਰ ਸਿੰਘ ਜੋਗਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਕਰੀਬ ਤਿੰਨ ਮਹੀਨੇ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਇਸ ਮਾਮਲੇ ਨੂੰ ਸੈਸ਼ਨ ਅਦਾਲਤ ਵਿਚ ਪੇਸ਼ ਕੀਤਾ। ਜੋਗਾ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰੀਤ ਸਾਹਨੀ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਸ਼ ਤੈਅ ਕਰਨ ਸਬੰਧੀ ਬਹਿਸ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ ਅਤੇ ਇਸ ਨੂੰ ਮੁੱਖ ਚਾਰਜਸ਼ੀਟ ਸਮੇਤ 5 ਜਨਵਰੀ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ।