#AMERICA

ਮੈਂ ਆਪਣੇ ਵਿਰੋਧੀ ਡੋਨਾਲਡ ਟਰੰਪ ਨੂੰ ਹਰਾਵਾਂਗਾ: ਬਾਇਡਨ

-ਆਪਣੇ ਸਮਰਥਕਾਂ ਨਾਲ ਮੁਲਾਕਾਤ ਕੀਤੀ
ਵਿਸਕੋਨਸਿਨ, 6 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਲਈ ਪੈ ਰਹੀਆਂ ਵੋਟਾਂ ਲਈ ਦੌੜ ਵਿਚ ਹਨ ਤੇ ਉਹ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਨੂੰ ਹਰਾਉਣਗੇ। ਉਨ੍ਹਾਂ ਮੈਡੀਸਨ ਵਿਚ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਤੁਸੀਂ ਰਾਸ਼ਟਰਪਤੀ ਅਹੁਦੇ ਲਈ ਹੋਈ ਬਹਿਸ ਬਾਰੇ ਸੁਣਿਆ ਹੋਵੇਗਾ, ਮੈਂ ਇਹ ਨਹੀਂ ਕਹਿ ਸਕਦਾ ਕਿ ਇਸ ਵਿਚ ਮੇਰੀ ਵਧੀਆ ਕਾਰਗੁਜ਼ਾਰੀ ਰਹੀ, ਇਸ ਬਾਰੇ ਬਹੁਤ ਕਿਆਸ ਲਾਏ ਜਾ ਰਹੇ ਹਨ ਪਰ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਰਾਸ਼ਟਰਪਤੀ ਦੀ ਦੌੜ ਵਿਚ ਹਾਂ ਤੇ ਇਸ ਚੋਣ ਵਿਚ ਜਿੱਤ ਹਾਸਲ ਕਰਾਂਗਾ।’