ਮੈਕਸਿਕੋ ਸਿਟੀ, 23 ਜੁਲਾਈ (ਪੰਜਾਬ ਮੇਲ)- ਮੈਕਸਿਕੋ ਦੀ ਦੱਖਣੀ ਸਰਹੱਦ ਤੋਂ ਐਤਵਾਰ ਨੂੰ ਕਰੀਬ ਇਕ ਦਰਜਨ ਦੇਸ਼ਾਂ ਦੇ ਹਜ਼ਾਰਾਂ ਪ੍ਰਵਾਸੀਆਂ ਦਾ ਕਾਫ਼ਲਾ ਪੈਦਲ ਹੀ ਅਮਰੀਕੀ ਸਰਹੱਦ ਵੱਲ ਤੁਰ ਪਿਆ। ਉਨ੍ਹਾਂ ਅਮਰੀਕੀ ਸਰਹੱਦ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਸਮੂਹ ਦੇ ਕੁਝ ਮੈਂਬਰਾਂ ਦਾ ਕਹਿਣਾ ਸੀ ਕਿ ਉਹ ਅਮਰੀਕੀ ਸਰਹੱਦ ਤੱਕ ਪਹੁੰਚਣ ਦੀ ਆਸ ਨਾਲ ਚੱਲੇ ਹਨ। ਉਹ ਨਵੰਬਰ ਵਿਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਮਰੀਕਾ ਦੀ ਸਰਹੱਦ ਪਾਰ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਜੇ ਡੋਨਾਲਡ ਟਰੰਪ ਰਾਸ਼ਟਰਪਤੀ ਚੋਣਾਂ ਜਿੱਤ ਜਾਂਦਾ ਹੈ, ਤਾਂ ਉਹ ਸ਼ਰਨਾਰਥੀਆਂ ਲਈ ਸਰਹੱਦ ਬੰਦ ਕਰਨ ਦਾ ਆਪਣਾ ਵਾਅਦਾ ਪੂਰਾ ਕਰੇਗਾ।