ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਦਾਖਲ ਹੋਏ ਸਿੱਖਾਂ ਦੀਆਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ : ਅਮਰੀਕੀ ਅਧਿਕਾਰੀ

36
Share

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ ’ਤੇ ਹਿਰਾਸਤ ’ਚ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦੀਆਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀ.ਬੀ.ਸੀ. ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏ.ਸੀ.ਐੱਲ.ਯੂ.) ਅਨੁਸਾਰ 50 ਸਿੱਖਾਂ ਦੀਆਂ ਪੱਗਾਂ ਲਾਹ ਲਈਆਂ ਗਈਆਂ ਹਨ। ਯੂ.ਐੱਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਅੰਕੜਿਆਂ ਦੇ ਅਨੁਸਾਰ ਅਕਤੂਬਰ 2021 ਤੋਂ ਸ਼ੁਰੂ ਹੋਏ ਵਿੱਤੀ ਸਾਲ ਵਿਚ 13,000 ਭਾਰਤੀ ਨਾਗਰਿਕਾਂ, ਜਿਨ੍ਹਾਂ ਵਿਚ ਬਹੁਤ ਸਾਰੇ ਪੰਜਾਬ ਦੇ ਵੀ ਸ਼ਾਮਲ ਹਨ, ਨੂੰ ਅਮਰੀਕਾ-ਮੈਕਸੀਕੋ ਸਰਹੱਦ ’ਤੇ ਬਾਰਡਰ ਪੈਟਰੋਲ ਅਧਿਕਾਰੀਆਂ ਦੁਆਰਾ ਹਿਰਾਸਤ ਵਿਚ ਲਿਆ ਗਿਆ ਹੈ।

Share