ਮੈਕਸੀਕੋ ਦੇ ਇਕ ਨਸ਼ਾ ਮੁਕਤੀ ਕੇਂਦਰ ਵਿਚ ਗੋਲੀਬਾਰੀ, 24 ਲੋਕਾਂ ਦੀ ਮੌਤ, 7 ਜ਼ਖਮੀ

708
Share

ਮੈਕਸੀਕੋ ਸਿਟੀ, 2 ਜੁਲਾਈ (ਪੰਜਾਬ ਮੇਲ)- ਮੈਕਸੀਕੋ ਦੇ ਇਕ ਨਸ਼ਾ ਮੁਕਤੀ ਕੇਂਦਰ ਵਿਚ ਬੁੱਧਵਾਰ ਨੂੰ ਕੁਝ ਬੰਦੂਕਧਾਰੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 24 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਲੋਕ ਜ਼ਖਮੀ ਹੋਏ ਹਨ। ਪੁਲਸ ਨੇ ਦੱਸਿਆ ਕਿ ਹਮਲਾ ਇਰਾਪੁਆਟੋ ਸ਼ਹਿਰ ਵਿਚ ਬੁੱਧਵਾਰ ਨੂੰ ਕੀਤਾ ਗਿਆ। 7 ਜ਼ਖਮੀਆਂ ਵਿਚੋਂ 3 ਦੀ ਹਾਲਤ ਗੰਭੀਰ ਹੈ। ਪੁਲਸ ਨੇ ਦੱਸਿਆ ਕਿ ਹਮਲਾਵਰਾਂ ਨੇ ਕੇਂਦਰ ਵਿਚ ਸਾਰਿਆਂ ਨੂੰ ਨਿਸ਼ਾਨਾ ਬਣਾਇਆ। ਕਿਸੇ ਦੇ ਅਗਵਾ ਹੋਣ ਦੀ ਖਬਰ ਨਹੀਂ ਹੈ। ਗੋਲੀਬਾਰੀ ਕਰਨ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਗਵਰਨਰ ਡਿਗੋ ਸਿਨਹੂਈ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਇਸ ਵਿਚ ਸ਼ਾਮਲ ਹਨ।

ਮੀਡੀਆ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਮੌਕੇ ‘ਤੇ ਕਈ ਐਂਬੂਲੈਂਸਾਂ ਅਤੇ ਪੁਲਸ ਵਾਲੇ ਹਨ। ਕਈ ਲੋਕ ਆਪਣੇ ਪਰਿਵਾਰ ਵਾਲਿਆਂ ਦੇ ਮਰ ਜਾਣ ਕਾਰਨ ਇਕੱਠੇ ਹੋ ਗਏ ਤੇ ਰੋਣ ਲੱਗ ਗਏ। ਕੁਝ ਲੋਕਾਂ ਨੇ ਦੱਸਿਆ ਕਿ ਕਮਰੇ ਵਿਚ ਲਾਸ਼ਾਂ ਦੇ ਢੇਰ ਲੱਗੇ ਹੋਏ ਸਨ, ਜਿਸ ਨੂੰ ਦੇਖ ਕੇ ਰੂਹ ਕੰਬ ਗਈ।


Share