ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਨਾਗਰਿਕ ਨੂੰ ਮੈਰੀਲੈਂਡ ਸੂਬੇ ਵਿਚ ਨਾਬਾਲਗ ਦਾ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੁਲਿਸ ਨੇ ਮੁੜ ਗ੍ਰਿਫਤਾਰ ਕਰ ਲਿਆ ਹੈ। 32 ਸਾਲਾ ਵਿਅਕਤੀ ਨੂੰ 20 ਮਾਰਚ ਨੂੰ ਐਲੀਕੋਟ ਸਿਟੀ ਵਿਚ ਉਸ ਦੇ ਘਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ। ਭਾਰਤੀ ਨਾਗਰਿਕ 12 ਦਸੰਬਰ 2019 ਨੂੰ ਵਰਜੀਨੀਆ ਦੇ ਕੌਮਾਂਤਰੀ ਏਅਰਪੋਰਟ ‘ਤੇ ਵਿਦੇਸ਼ੀ ਮਹਿਮਾਨ ਵਜੋਂ ਅਮਰੀਕਾ ਵਿਚ ਦਾਖਲ ਹੋਇਆ ਸੀ। ਉਸ ਨੂੰ 14 ਨਵੰਬਰ 2021 ਨੂੰ ਨਿਊਯਾਰਕ ਦੇ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਗਿਆ ਸੀ।