ਮੋਦੀ ਦਾ ਐਲਾਨ- ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ

56
Share

ਨਵੀਂ ਦਿੱਲੀ, 25 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਫਿਰ ਤੋਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ ਹਨ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।  ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।


Share