#INDIA

ਮੋਦੀ ਵੱਲੋਂ ਤੀਜੀ ਵਾਰ ਅਹੁਦਾ ਸੰਭਾਲਿਆ

-ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਫੰਡ ਜਾਰੀ ਕਰਨ ਲਈ ਫਾਈਲ ‘ਤੇ ਸਹੀ ਪਾਈ
ਨਵੀਂ ਦਿੱਲੀ, 10 ਜੂਨ (ਪੰਜਾਬ ਮੇਲ)- ਆਪਣੇ ਤੀਜੇ ਕਾਰਜਕਾਲ ਵਿਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਨੇ ਅੱਜ ‘ਪ੍ਰਧਾਨ ਮੰਤਰੀ ਕਿਸਾਨ ਨਿਧੀ’ ਫੰਡ ਦੀ 17ਵੀਂ ਕਿਸ਼ਤ ਨੂੰ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ‘ਤੇ ਦਸਤਖ਼ਤ ਕੀਤੇ। ਇਸ ਨਾਲ 9.3 ਕਰੋੜ ਕਿਸਾਨਾਂ ਨੂੰ ਲਗਪਗ 20,000 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਫੰਡ ਜਾਰੀ ਕਰਨ ਲਈ ਫਾਈਲ ‘ਤੇ ਦਸਤਖਤ ਕਰਨ ਬਾਅਦ ਸ਼੍ਰੀ ਮੋਦੀ ਨੇ ਕਿਹਾ, ‘ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਹੋਰ ਵੀ ਕੰਮ ਕਰਦੇ ਰਹਿਣਾ ਚਾਹੁੰਦੇ ਹਾਂ।’