#INDIA

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ ਦਾ ਰੁਖ਼

ਗੁਜਰਾਤ ਹਾਈ ਕੋਰਟ ਨੇ ਦੋ ਸਾਲ ਦੀ ਸਜ਼ਾ ‘ਤੇ ਰੋਕ ਲਾਉਣ ਤੋਂ ਕੀਤਾ ਸੀ ਇਨਕਾਰ
ਨਵੀਂ ਦਿੱਲੀ, 15 ਜੁਲਾਈ (ਪੰਜਾਬ ਮੇਲ)- ਮੋਦੀ ਸਰਨੇਮ ਮਾਮਲੇ ਵਿਚ ਟਿੱਪਣੀ ਕਰਨ ਦੇ ਦੋਸ਼ ਹੇਠ ਘਿਰਨ ਤੋਂ ਬਾਅਦ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਜ਼ਾ ਤੋਂ ਬਚਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਇਸ ਕੇਸ ਵਿਚ ਸੱਤ ਜੁਲਾਈ ਨੂੰ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕੇਸ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਦਿੱਤੀ ਗਈ ਸੀ।

Leave a comment