#AMERICA #INDIA

ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ

ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਸ੍ਰੀ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਅਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਸ੍ਰੀ ਮੋਦੀ 21 ਜੂਨ ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਇਕ ਦਿਨ ਬਾਅਦ 23 ਜੂਨ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਉਨ੍ਹਾਂ ਦੇ ਸਨਮਾਨ ਵਿਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ

Leave a comment