ਸਵੀਡਨ, 8 ਸਤੰਬਰ (ਪੰਜਾਬ ਮੇਲ)- ਸਵੀਡਨ ‘ਚ, ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਬੱਚਿਆਂ ਨੂੰ ਟੀਵੀ ਅਤੇ ਮੋਬਾਈਲ ਫ਼ੋਨ ਸਮੇਤ ਕਿਸੇ ਵੀ ‘ਸਕਰੀਨ’ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।ਐਡਵਾਈਜ਼ਰੀ ‘ਚ ਕਿਹਾ ਹੈ ਕਿ 2 ਤੋਂ 5 ਸਾਲ ਦੇ ਬੱਚੇ ਦਿਨ ‘ਚ ਵੱਧ ਤੋਂ ਵੱਧ ਇੱਕ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰ ਸਕਦੇ ਹਨ, ਜਦੋਂ ਕਿ 6 ਤੋਂ 12 ਸਾਲ ਦੇ ਬੱਚੇ 2 ਘੰਟੇ ਸਕ੍ਰੀਨ ਦੀ ਵਰਤੋਂ ਕਰ ਸਕਦੇ ਹਨ। ਇਸ ‘ਚ ਕਿਹਾ ਗਿਆ ਹੈ ਕਿ ਕਿਸ਼ੋਰਾਂ ਨੂੰ ਦਿਨ ‘ਚ ਵੱਧ ਤੋਂ ਵੱਧ ਤਿੰਨ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਕਿਸ਼ੋਰਾਂ ਨੂੰ ਦਿਨ ‘ਚ ਵੱਧ ਤੋਂ ਵੱਧ ਤਿੰਨ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸਵੀਡਨ ਦੀ ਸਰਕਾਰ ਨੇ ਇਹ ਐਡਵਾਇਜ਼ਰੀ ਅਜਿਹੇ ਸਮੇਂ ਜਾਰੀ ਕੀਤੀ ਹੈ ਜਦੋਂ ਵੱਖ-ਵੱਖ ਖੋਜਾਂ ਨੇ ਦਿਖਾਇਆ ਹੈ ਕਿ ‘ਸਕ੍ਰੀਨ’ ਦੀ ਜ਼ਿਆਦਾ ਵਰਤੋਂ ਬੱਚਿਆਂ ਅਤੇ ਕਿਸ਼ੋਰਾਂ ‘ਚ ਨੀਂਦ ਦੀ ਗੁਣਵੱਤਾ ‘ਤੇ ਅਸਰ ਪਾ ਰਹੀ ਹੈ, ਡਿਪਰੈਸ਼ਨ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ ਅਤੇ ਸਰੀਰਕ ਗਤੀਵਿਧੀਆਂ ‘ਚ ਲਗਾਤਾਰ ਕਮੀ ਆ ਰਹੀ ਹੈ। ਅਮਰੀਕਾ, ਆਇਰਲੈਂਡ, ਕੈਨੇਡਾ, ਆਸਟ੍ਰੇਲੀਆ ਅਤੇ ਫਰਾਂਸ ਵਰਗੇ ਦੇਸ਼ਾਂ ਨੇ ਵੀ ਅਜਿਹੀ ਸਲਾਹ ਜਾਰੀ ਕੀਤੀ ਹੈ। ਇਨ੍ਹਾਂ ‘ਚੋਂ ਫਰਾਂਸ ਨੇ ਸਭ ਤੋਂ ਸਖ਼ਤ ਸਲਾਹ ਜਾਰੀ ਕੀਤੀ ਹੈ ਕਿ ਤਿੰਨ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਕਰਨ ਦੀ ਬਿਲਕੁਲ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।