#PUNJAB

ਮੋਹਿਤ ਮਹਿੰਦਰਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਮੋਹਿਤ ਮਹਿੰਦਰਾ ਹੋਣਗੇ। ਆਲ ਇੰਡੀਆ ਯੂਥ ਕਾਂਗਰਸ ਨੇ ਮੋਹਿਤ ਮਹਿੰਦਰਾ ਨੂੰ ਅੱਜ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਹੈ। ਮੋਹਿਤ ਮਹਿੰਦਰਾ ਹੁਣ ਬਰਿੰਦਰ ਸਿੰਘ ਢਿਲੋਂ ਦੀ ਥਾਂ ਲੈਣਗੇ। ਚੇਤੇ ਰਹੇ ਕਿ ਮੋਹਿਤ ਮਹਿੰਦਰਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਹਨ ਅਤੇ ਉਨ੍ਹਾਂ ਨੇ 2022 ਵਿਚ ਵਿਧਾਨ ਸਭਾ ਦੀ ਚੋਣ ਪਟਿਆਲਾ ਦਿਹਾਤੀ ਤੋਂ ਲੜੀ ਸੀ ਪਰ ਉਹ ਚੋਣ ਹਾਰ ਗਏ ਸਨ। ਮੋਹਿਤ ਮਹਿੰਦਰਾ ਪੇਸ਼ੇ ਵਜੋਂ ਵਕੀਲ ਹਨ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦਨਜ਼ਰ ਉਨ੍ਹਾਂ ਲਈ ਨਵੀਂ ਜ਼ਿੰਮੇਵਾਰੀ ਅਹਿਮ ਹੋਵੇਗੀ।

Leave a comment