ਮੌਂਟਰੀਅਲ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ

202
Share

ਮੌਂਟਰੀਅਲ, 26 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਮਾਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ ਦਿਖਾ ਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਹੈ। ਮੌਂਟਰੀਅਲ ਦੇ ਤਿੰਨ ਕਾਲਜਾਂ- ਐੱਮ-ਕਾਲਜ, ਸੀ.ਡੀ.ਈ. ਅਤੇ ਸੀ.ਸੀ.ਐੱਸ.ਕਿਊ. ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਉਂਤਬੰਦੀ ਨਾਲ ਆਪਣੇ ਤਿੰਨੋਂ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਵੱਡੀ ਧੋਖਾਧੜੀ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿਚ ਕੈਰਲ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਨਵੀਨ ਫ਼ਰਾਰ ਹੈ। ਨੌਜਵਾਨ ਆਗੂ ਵਰੁਣ ਖੰਨਾ, ਨੇ ਦੱਸਿਆ ਕਿ ਵਿਦਿਆਰਥੀਆਂ ਮੁਤਾਬਕ ਧੋਖਾਧੜੀ ਕਰ ਕੇ ਤਿੰਨ ਕਾਲਜਾਂ ਦੇ ਬੰਦ ਹੋਣ ਨਾਲ ਕੈਨੇਡਾ ’ਚ ਰਹਿੰਦੇ 1500 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਮੀਟਿੰਗ ਵਿਚ ਧੋਖਾਧੜੀ ਦੇ ਸ਼ਿਕਾਰ ਤਿੰਨਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਲਈ 13 ਮੈਂਬਰੀ ਕਮੇਟੀ ਦੀ ਬਣਾਈ ਗਈ।

Share