ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਹਿੰਸਾ ਦੀ ਨਿਖੇਧੀ

509

ਵਾਸ਼ਿੰਗਟਨ, 15 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਪੀਟਲ ਹਿੱਲ (ਸੰਸਦ ਭਵਨ) ’ਤੇ ਪਿਛਲੇ ਹਫ਼ਤੇ ਹੋਏ ਹਮਲੇ ਦੀ ਸਪੱਸ਼ਟ ਤੌਰ ’ਤੇ ਨਿੰਦਾ ਕਰਦਿਆਂ ਕਿਹਾ ਹੈ ਕਿ ਅਜਿਹੀ ਹਿੰਸਾ ਲਈ ਕੋਈ ਬਹਾਨਾ ਨਹੀਂ ਘੜਿਆ ਜਾ ਸਕਦਾ ਹੈ। ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ’ਚ ਰਿਕਾਰਡ ਕੀਤੇ ਗਏ ਵੀਡੀਓ ’ਚ ਟਰੰਪ ਨੇ ਕਿਹਾ ਕਿ ਹਿੰਸਾ ਅਤੇ ਭੰਨ-ਤੋੜ ਲਈ ਮੁਲਕ ’ਚ ਕੋਈ ਥਾਂ ਨਹੀਂ ਹੈ। ਆਉਂਦੇ ਦਿਨਾਂ ’ਚ ਹੋਰ ਪ੍ਰਦਰਸ਼ਨ ਹੋਣ ਦੀਆਂ ਰਿਪੋਰਟਾਂ ਬਾਰੇ ਟਰੰਪ ਨੇ ਕਿਹਾ ਕਿ ਹਰ ਅਮਰੀਕੀ ਦੀ ਆਵਾਜ਼ ਨੂੰ ਸੁਣਿਆ ਜਾਣਾ ਚਾਹੀਦਾ ਹੈ ਪਰ ਵਿਰੋਧ ਹਿੰਸਕ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਡੀਸੀ ’ਚ ਅਮਨੋ-ਅਮਾਨ ਬਹਾਲ ਰੱਖਣ ਲਈ ਉਨ੍ਹਾਂ ਫੈਡਰਲ ਏਜੰਸੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।