ਮੌਜੂਦਾ ਵਿੱਤੀ ਵਰ੍ਹੇ ਦੌਰਾਨ ਅਰਥਚਾਰੇ ‘ਚ ਆ ਸਕਦੀ ਹੈ 9.5 ਪ੍ਰਤੀਸ਼ਤ ਦੀ ਗਿਰਾਵਟ : ਆਰ.ਬੀ.ਆਈ.

513

ਮੁੰਬਈ, 9 ਅਕਤੂਬਰ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੌਜੂਦਾ ਵਿੱਤੀ ਵਰ੍ਹੇ ਵਿਚ ਅਰਥਚਾਰੇ ਵਿਚ 9.5 ਪ੍ਰਤੀਸ਼ਤ ਦੀ ਗਿਰਾਵਟ ਆ ਸਕਦੀ ਹੈ। ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਸਮੀਖਿਆ ਬੈਠਕ ਤੋਂ ਬਾਅਦ ਇਹ ਅਨੁਮਾਨ ਲਗਾਇਆ ਹੈ। ਇਸ ਤੋਂ ਪਹਿਲਾਂ ਕੇਂਦਰੀ ਅੰਕੜਾ ਦਫਤਰ (ਸੀ.ਐੱਸ.ਓ.) ਵੱਲੋਂ ਜਾਰੀ ਅਨੁਮਾਨਾਂ ਅਨੁਸਾਰ ਪਹਿਲੀ ਤਿਮਾਹੀ ‘ਚ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਚ 23.9 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਬੁੱਧਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਆਰ.ਬੀ.ਆਈ. ਦੇ ਰਾਜਪਾਲ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਭਾਰਤੀ ਆਰਥਿਕਤਾ ਕਰੋਨਾ ਵਿਰੁੱਧ ਮੁਹਿੰਮ ਦੇ ਫ਼ੈਸਲਾਕੁਨ ਪੜਾਅ ਵਿਚ ਦਾਖਲ ਹੋ ਰਹੀ ਹੈ। ਸ੍ਰੀ ਦਾਸ ਨੇ ਕਿਹਾ, ”ਅਪਰੈਲ-ਜੂਨ ਤਿਮਾਹੀ ਵਿੱਚ ਆਰਥਿਕਤਾ ਵਿੱਚ ਆਈ ਗਿਰਾਵਟ ਹੁਣ ਬਹੁਤ ਪਿੱਛੇ ਰਹਿ ਗਈ ਹੈ ਅਤੇ ਆਰਥਿਕਤਾ ਵਿੱਚ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ।”