ਮੌਨਸੂਨ ਇਜਲਾਸ: ਪੰਜਾਬ ਵਿਧਾਨ ਸਭਾ ‘ਚ ਐਂਟਰੀ ਲਈ ਕਰੋਨਾ ਦੀ ਨੈਗੇਟਿਵ ਰਿਪੋਰਟ ਲਾਜ਼ਮੀ

555
Share

ਚੰਡੀਗੜ੍ਹ, 21 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਲਈ ਕਰੋਨਾਵਾਇਰਸ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਸਕੱਤਰੇਤ ਮੁਤਾਬਕ 28 ਅਗਸਤ ਦੇ ਇੱਕ ਰੋਜ਼ਾ ਮਾਨਸੂਨ ਇਜਲਾਸ ਲਈ ਉਨ੍ਹਾਂ ਵਿਧਾਇਕਾਂ ਅਤੇ ਮੁਲਾਜ਼ਮਾਂ ਨੂੰ ਹੀ ਵਿਧਾਨ ਸਭਾ ਅੰਦਰ ਦਾਖ਼ਲਾ ਮਿਲੇਗਾ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਹੋਵੇਗੀ। ਚੇਤੇ ਰਹੇ ਕਿ ਪੰਜਾਬ ਦੇ ਦਰਜਨ ਦੇ ਕਰੀਬ ਵਿਧਾਇਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਵਿਧਾਨ ਸਭਾ ਸਕੱਤਰੇਤ ਨੇ ਅਧਿਕਾਰੀਆਂ ਦੀ ਹਾਜ਼ਰੀ ਵੀ ਸੀਮਤ ਰੱਖਣ ਲਈ ਕਿਹਾ ਹੈ।


Share